For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਘੁੰਮਣ ਵੱਲੋਂ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ

08:46 AM Apr 05, 2024 IST
ਵਿਧਾਇਕ ਘੁੰਮਣ ਵੱਲੋਂ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ
ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕਰਦੇ ਹੋਏ ਵਿਧਾਇਕ ਕਰਮਬੀਰ ਸਿੰਘ ਘੁੰਮਣ।
Advertisement

ਪੱਤਰ ਪ੍ਰੇਰਕ
ਦਸੂਹਾ, 4 ਅਪਰੈਲ
ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ‘ਆਪ’ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਘੁੰਮਣ ਨੇ ਕਿਹਾ ਕਿ ਕੇਂਦਰ ਦੇ ਇਸ਼ਾਰੇ ’ਤੇ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਚੋਣ ਪ੍ਰਚਾਰ ਤੋਂ ਰੋਕਣ ਲਈ ਗ੍ਰਿਫ਼ਤਾਰ ਕੀਤਾ ਹੈ। ਜਦੋਂ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਬਾਵਜੂਦ ਵੀ ਪੰਜਾਬ ’ਚ ‘ਆਪ’ ਦੇ ਵਰਕਰਾਂ ਦੇ ਹੌਸਲੇ ਬੁਲੰਦ ਹਨ ਤੇ ਚੋਣ ਮੁਹਿੰਮ ਨੂੰ ਕੋਈ ਫਰਕ ਨਹੀ ਪਿਆ। ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ’ਚ ‘ਆਪ’ ਸ਼ਾਨਦਾਰ ਪ੍ਰਦਰਸ਼ਨ ਕਰੇਗੀ।

Advertisement

Advertisement
Author Image

Advertisement
Advertisement
×