ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਘੁੰਮਣ ਵੱਲੋਂ ਤਹਿਸੀਲ ਕੰਪਲੈਕਸ ਦਸੂਹਾ ਦਾ ਦੌਰਾ

09:50 AM Aug 25, 2024 IST

ਭਗਵਾਨ ਦਾਸ ਸੰਦਲ
ਦਸੂਹਾ, 24 ਅਗਸਤ
ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਤਹਿਸੀਲ ਕੰਪਲੈਕਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਦਸੂਹਾ ਕੌਂਸਲ ਦੇ ਮੀਤ ਪ੍ਰਧਾਨ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਅਤੇ ਤਹਿਸੀਲਦਾਰ ਮਨਵੀਰ ਸਿੰਘ ਢਿੱਲੋਂ ਸਣੇ ਹੋਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਨੇ ਦਫਤਰਾਂ ਦੇ ਕੰਮਕਾਜ ਅਤੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਸਿਰ ਦਫਤਰ ਆਉਣ, ਦਫਤਰਾਂ ਵਿੱਚ ਕੰਮ ਕਰਾਉਣ ਆਏ ਲੋਕਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਅਤੇ ਬਿਨਾਂ ਖੱਜਲ ਖੁਆਰੀ ਕੰਮ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਇਸ ਮੌਕੇ ਵਿਧਾਇਕ ਨੇ ਤਹਿਸੀਲ ਦਫਤਰ ਵਿੱਚ ਆਪਣੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਸਰਕਾਰੀ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਜਨਤਾ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹੈ।

Advertisement

Advertisement
Advertisement