ਵਿਧਾਇਕ ਗੋਇਲ ਨੇ ਬੂਟੇ ਲਾਉਣ ਲਈ ਪ੍ਰੇਰਿਆ
ਪੱਤਰ ਪ੍ਰੇਰਕ
ਲਹਿਰਾਗਾਗਾ, 25 ਜੁਲਾਈ
ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਟਾਲ ਕਲਾਂ ਵਿੱਚ ਵਾਤਾਵਰਨ ਦੀ ਸ਼ੁੱਧਤਾ ਲਈ 500 ਤੋਂ ਵੱਧ ਬੂਟੇ ਲਾਏ ਗਏ। ਸਕੂਲ ਵਿੱਚ ਬੂਟੇ ਲਾਉਣ ਲਈ ਰੱਖੇ ਗਏ ਸਮਾਗਮ ’ਚ ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਵਿਧਾਇਕ ਗੋਇਲ ਨੇ ਸਕੂਲੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਇੱਕ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਮੁਖੀ ਨੇ ਕਿਹਾ ਕਿ ਹਰੇਕ ਵਿਦਿਆਰਥੀਆਂ ਨੂੰ ਸਕੂਲ, ਖਾਲੀ ਜਨਤਕ ਥਾਵਾਂ ਅਤੇ ਘਰਾਂ ਵਿੱਚ ਪੌਦੇ ਲਾ ਕੇ ਉਨ੍ਹਾਂ ਦੀ ਦੇਖਭਾਲ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਅਮਰਗੜ੍ਹ (ਪੱਤਰ ਪ੍ਰੇਰਕ): ਮਾਰਕੀਟ ਕਮੇਟੀ ਸਕੱਤਰ ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਵਣ-ਮਹਾਉਤਸਵ ਮਨਾਇਆ ਗਿਆ ਜਿਸ ਦਾ ਉਦਘਾਟਨ ਲੇਖਾਕਾਰ ਹਰਿੰਦਰ ਸਿੰਘ ਟਿਵਾਣਾ ਨੇ ਇੱਕ ਬੂਟਾ ਲਗਾ ਕੇ ਕੀਤਾ। ਇਸ ਮੌਕੇ ਮੰਡੀ ਸੁਪਰਵਾਈਜ਼ਰ ਜਗਰਾਜ ਸਿੰਘ, ਕੇਹਰਜੀਤ ਸਿੰਘ, ਗਗਨਦੀਪ ਸਿੰਘ, ਗੁਰਵਿੰਦਰ ਕੌਰ, ਮਨਪ੍ਰੀਤ ਕੌਰ ਆਦਿ ਨੇ ਵੀ ਦਫ਼ਤਰ ਦੇ ਵਿਹੜੇ ਵਿੱਚ ਬੂਟੇ ਲਾਏ।