ਵਿਧਾਇਕ ਗੋਇਲ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
08:43 AM Aug 13, 2023 IST
ਪੱਤਰ ਪ੍ਰੇਰਕ
ਲਹਿਰਾਗਾਗਾ, 12 ਅਗਸਤ
ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਜਨਤਾ ਦਰਬਾਰ ਦੇ ਰੂਪ ਵਿੱਚ ਹਲਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ। ਕਈ ਸ਼ਿਕਾਇਤਾਂ ਦਾ ਮੌਕੇ ’ਤੇ ਨਬਿੇੜਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਵਿਧਾਇਕ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਪੱਖੀ ਸਕੀਮਾਂ ਨੂੰ ਘਰ ਘਰ ਪਹੁੰਚਾਉਣ ਲਈ ਪਿੰਡਾਂ ਅੰਦਰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਵਿਧਾਇਕ ਗੋਇਲ ਨੇ ਨਗਰ ਪੰਚਾਇਤ, ਜ਼ਿਲ੍ਹਾ ਪਰਿਸ਼ਦ, ਬਲਾਕ ਸਮਿਤੀ ਅਤੇ ਪੰਚਾਇਤੀ ਚੋਣਾਂ ਦੀ ਗੱਲ ਕਰਦਿਆਂ ਕਿਹਾ ਕਿ ਪਾਰਟੀ ਅਤੇ ਸਮਾਜ ਸੇਵਾ ਨੂੰ ਸਮਰਪਿਤ ਵਾਲੰਟੀਅਰ ਨੂੰ ਹੀ ਟਿਕਟ ਦਿੱਤੀ ਜਾਵੇਗੀ।
Advertisement
Advertisement