ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਗੋਇਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

07:22 AM Jun 12, 2024 IST
ਵਿਧਾਇਕ ਬਰਿੰਦਰ ਗੋਇਲ ਆਪਣੇ ਦਫਤਰ ’ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ।

ਪੱਤਰ ਪ੍ਰੇਰਕ
ਲਹਿਰਾਗਾਗਾ, 11 ਜੂਨ
ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਆਪਣੇ ਦਫਤਰ ਵਿੱਚ ਹਲਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ। ਵਿਧਾਇਕ ਗੋਇਲ ਨੇ ਕੁਝ ਮੁਸ਼ਕਲਾਂ ਦਾ ਹੱਲ ਤਾਂ ਮੌਕੇ ’ਤੇ ਹੀ ਕਰ ਦਿੱਤਾ ਅਤੇ ਕੁਝ ਲਈ ਸਬੰਧਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਤੇ ਦਿਸ਼ਾ ਨਿਰਦੇਸ਼ ਦਿੱਤੇ। ਵਿਧਾਇਕ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਤੋਂ ਕਿਸੇ ਵੀ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਕੁਝ ਹਲਕਿਆਂ ਵਿੱਚ ਪਾਰਟੀ ਦੀ ਹੋਈ ਹਾਰ ਤੇ ਪਾਰਟੀ ਅੰਦਰ ਚਰਚਾ ਕੀਤੀ ਜਾਵੇਗੀ ਅਤੇ ਰਹਿ ਗਈਆਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰੀ ਚਹਿਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਸ਼ਪਾਲ ਅਨੰਦ, ਸੀਨੀਅਰ ਆਗੂ ਬਿੱਲਾ ਪੂਨੀਆਂ ਘੋੜੇਨਬ, ਮੇਘ ਰਾਜ, ਸ਼ੀਸ਼ਪਾਲ ਗਰਗ ,ਨੰਦ ਲਾਲ ਨੰਦੂ ਆਦਿ ਵਰਕਰ ਵੀ ਹਾਜ਼ਰ ਸਨ।

Advertisement

Advertisement