ਕੈਨੇਡਾ ’ਚ ਫੌਤ ਹੋਏ ਨੌਜਵਾਨ ਦੇ ਮਾਪਿਆਂ ਨੂੰ ਮਿਲੇ ਵਿਧਾਇਕ ਗੋਇਲ
ਪੱਤਰ ਪ੍ਰੇਰਕ
ਲਹਿਰਾਗਾਗਾ, 17 ਜੂਨ
ਪਿੰਡ ਲਹਿਲ ਖੁਰਦ ਦੇ ਇੱਕ ਗਰੀਬ ਕਿਸਾਨ ਪਰਿਵਾਰ ਦੇ ਨੌਜਵਾਨ ਮਨਦੀਪ ਸਿੰਘ ਦੀ ਕੈਨੇਡਾ ਵਿਚ ਹੋਈ ਮੌਤ ਬਾਅਦ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਪੀੜਤ ਪਰਿਵਾਰ ਨਾਲ ਦੁੱਖ ਵੰਡਾਇਆ। ਉਨ੍ਹਾਂ ਪਰਿਵਾਰ ਨੂੰ ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਹੋਰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਜਿੱਥੇ ਵੀ ਉਨ੍ਹਾਂ ਦੀ ਜਰੂਰਤ ਮਹਿਸੂਸ ਹੋਵੇਗੀ ਉਹ ਹਰ ਤਰ੍ਹਾਂ ਦਾ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਗਰੀਬੀ ਤੇ ਬੇਰੁਜ਼ਗਾਰੀ ਖਤਮ ਕਰਨ ਦੇ ਅਹਿਮ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਵਿਦੇਸ਼ ਜਾਣ ਦੀ ਬਜਾਏ ਪੰਜਾਬ ਵਿੱਚ ਹੀ ਰਹਿ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ। ਇਸ ਮੌਕੇ ਰਕੇਸ਼ ਕੁਮਾਰ ਗੁਪਤਾ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰੀ ਚਹਿਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ, ਬਿੱਲਾ ਪੂਨੀਆਂ ਘੋੜੇਨਬ, ਮੇਘ ਰਾਜ ਤੇ ਸ਼ੀਸ਼ਪਾਲ ਵੀ ਹਾਜ਼ਰ ਸਨ।