ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਗੋਇਲ ਵੱਲੋਂ ਸਕੂਲ ਆਫ ਐਮੀਨੈਂਸ ਦਾ ਦੌਰਾ

06:44 AM Jul 18, 2023 IST
ਸਕੂਲ ਪਹੁੰਚੇ ਵਿਧਾਇਕ ਨੂੰ ਮੰਗ ਪੱਤਰ ਦਿੰਦਾ ਹੋਇਆ ਵਫ਼ਦ।

ਪੱਤਰ ਪ੍ਰੇਰਕ
ਲਹਿਰਗਾਗਾ, 17 ਜੁਲਾਈ
ਹਲਕਾ ਲਹਿਰਗਾਗਾ ਤੋਂ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਸਕੂਲ ਆਫ ਐਮੀਨੈਂਸ ਲਹਿਰਗਾਗਾ ਦਾ ਦੌਰਾ ਕੀਤਾ। ਇਸ ਦੌਰਾਨ ਉਹ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮਿਲੇ। ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਸਕੂਲ ਪ੍ਰਿੰਸੀਪਲ ਨਰਿੰਦਰ ਪਾਲ ਸਿੰਘ ਨੇ ਉਹਨਾਂ ਨੂੰ ਸਕੂਲ ਦੇ ਪ੍ਰਬੰਧ ਅਤੇ ਸਕੂਲ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਵਿਧਾਇਕ ਗੋਇਲ ਨੇ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਸਮੱਸਿਆਵਾਂ ਨੂੰ ਬਹੁਤ ਜਲਦੀ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਲਈ ਬਹੁਤ ਸੁਹਿਰਦ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਭਾਰਤ ਵਿੱਚ ਸਭ ਤੋਂ ਅੱਗੇ ਲੈ ਕੇ ਜਾਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਦੁਆਰਾ ਵਿਦਿਆਰਥੀਆਂ ਨੂੰ ਆਂਧਰਾ ਪ੍ਰਦੇਸ਼ ਵਿਖੇ ਲਿਜਾ ਕੇ ਚੰਦਰਯਾਨ-3 ਦੀ ਲਾਂਚਿੰਗ ਦਿਖਾਉਣਾ ਬਹੁਤ ਵਧੀਆ ਉਪਰਾਲਾ ਹੈ ਜੋ ਕਿ ਪਹਿਲੀਆਂ ਸਰਕਾਰਾਂ ਨੇ ਕਦੇ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸ ਸਕੂਲ ਦੀ ਵਿਦਿਆਰਥਣ ਆਸਥਾ ਨੂੰ ਵੀ ਇਸ ਲਾਂਚਿੰਗ ਨੂੰ ਦੇਖਣ ਜਾਣ ਦਾ ਮੌਕਾ ਮਿਲਿਆ ਜੋ ਸਾਡੇ ਲਈ ਮਾਣ ਵਾਲੀ ਗੱਲ ਹੈ।

Advertisement

Advertisement
Tags :
ਐਮੀਨੈਂਸਸਕੂਲਗੋਇਲਦੌਰਾਵੱਲੋਂਵਿਧਾਇਕ
Advertisement