ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਗੁਪਤਾ ਨੇ ਅੰਮ੍ਰਿਤਸਰ ’ਚ ਸਫ਼ਾਈ ਪ੍ਰਬੰਧਾਂ ’ਤੇ ਅਸੰਤੁਸ਼ਟੀ ਪ੍ਰਗਟਾਈ

07:31 AM Jun 19, 2024 IST
ਵਿਧਾਇਕ ਡਾ. ਅਜੈ ਗੁਪਤਾ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਜੂਨ
ਕੇਂਦਰੀ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਡਾ. ਅਜੇ ਗੁਪਤਾ ਨੇ ਨਿਗਮ ਅਧਿਕਾਰੀਆਂ ਨੂੰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਇਸ ਨੂੰ ਸੁਧਾਰਨ ਲਈ ਸਖ਼ਤ ਮਿਹਨਤ ਕਰਨ ’ਤੇ ਜ਼ੋਰ ਦਿੱਤਾ ਹੈ। ਅੱਜ ਉਨ੍ਹਾਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਸਮੇਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਸਿਸਟਮ ਨੂੰ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਖਾਸ ਕਰਕੇ ਚਾਰਦੀਵਾਰੀ ਵਾਲੇ ਸ਼ਹਿਰ ਦੇ ਅੰਦਰੂਨੀ ਭਾਗ ’ਚ ਸਫ਼ਾਈ ਵਿਵਸਥਾ ਦਾ ਬੁਰਾ ਹਾਲ ਹੈ| ਉਨ੍ਹਾਂ ਕਿਹਾ ਕਿ ਹਰ ਰੋਜ਼ 70 ਹਜ਼ਾਰ ਤੋਂ 1 ਲੱਖ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਂਦੇ ਹਨ। ਸਫ਼ਾਈ ਦੀ ਮਾੜੀ ਹਾਲਤ ਦੇਖ ਕੇ ਗੁਰੂ ਨਗਰੀ ਅੰਮ੍ਰਿਤਸਰ ਦਾ ਅਕਸ ਖ਼ਰਾਬ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਘਰ-ਘਰ ਕੂੜਾ ਇਕੱਠਾ ਕਰਨ ਵਾਲੀ ਕੰਪਨੀ ਦਾ ਕੰਮ ਬਿਲਕੁਲ ਵੀ ਤਸੱਲੀਬਖਸ਼ ਨਹੀਂ ਹੈ। ਉਨ੍ਹਾਂ ਨਿਗਮ ਕਮਿਸ਼ਨਰ ਨੂੰ ਕਿਹਾ ਕਿ ਜਿਹੜੀਆਂ ਕੰਪਨੀਆਂ ਇਕਰਾਰਨਾਮੇ ਅਨੁਸਾਰ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੀਆਂ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਨਗਰ ਨਿਗਮ ਨੂੰ ਆਉਣ ਵਾਲੇ ਦਿਨਾਂ ਵਿੱਚ ਸਫ਼ਾਈ ਲਈ ਹੋਰ ਵਿਕਲਪ ਅਪਣਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੀਣ ਵਾਲੇ ਦੂਸ਼ਿਤ ਪਾਣੀ ਅਤੇ ਸੀਵਰੇਜ ਦੀ ਵੱਡੀ ਸਮੱਸਿਆ ਹੈ ਜਿਸ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਸੀਵਰੇਜ ਦੇ ਪਾਣੀ ਦੀ ਨਿਕਾਸੀ ਜਲਦੀ ਤੋਂ ਜਲਦੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮਾਂ ਨੂੰ ਆਪਣੇ ਵਿਭਾਗਾਂ ਦੀ ਆਮਦਨ ਦਾ ਟੀਚਾ ਵਧਾ ਕੇ ਮਾਲੀਆ ਇਕੱਠਾ ਕਰਨਾ ਚਾਹੀਦਾ ਹੈ।

Advertisement

Advertisement
Advertisement