For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਗੁਪਤਾ ਨੇ ਦੁਕਾਨਦਾਰਾਂ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

07:54 AM Jul 02, 2023 IST
ਵਿਧਾਇਕ ਗੁਪਤਾ ਨੇ ਦੁਕਾਨਦਾਰਾਂ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਵਿਧਾਇਕ ਅਜੈ ਗੁਪਤਾ ਨੂੰ ਮੁਸ਼ਕਲਾਂ ਦੱਸਦੇ ਹੋਏ ਦੁਕਾਨਦਾਰ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ,1 ਜੁਲਾਈ
ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਹਲਕਾ ਕੇਂਦਰੀ ਦੇ ਵਿਧਾਇਕ ਡਾ. ਗੁਪਤਾ ਨੇ ਇਹ ਪ੍ਰਗਟਾਵਾ ਧਰਮ ਸਿੰਘ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸੁਣਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਹਿਲ ਦੇ ਆਧਾਰ ’ਤੇ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਭਰੋਸਾ ਦਿੱਤਾ ਕਿ ਬਿਜਲੀ, ਪਾਣੀ, ਸੀਵਰੇਜ ਦੀ ਮੁਸ਼ਕਲਾ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਹਨ। ਵਿਧਾਇਕ ਗੁਪਤਾ ਨੇ ਕਿਹਾ ਕਿ ਪਿਛਲੇ ਦਿਨੀਂ ਤੇਜ਼ ਹਨੇਰੀ ਕਾਰਨ ਬਿਜਲੀ ਦੀਆਂ ਤਾਰਾਂ ਵਾਲੇ ਖੰਭੇ ਡਿੱਗ ਗਏ ਸਨ, ਜਿਸ ਕਰਕੇ ਬਿਜਲੀ ਦੀ ਸਮੱਸਿਆ ਹੋਈ ਸੀ ਪਰ ਹੁਣ ਬਿਜਲੀ ਦੀ ਸਪਲਾਈ ਪੂਰੀ ਠੀਕ ਹੈ। ਇਸ ਮੌਕੇ ਦੀਪਕ ਚੱਢਾ, ਦੀਪਕ ਬੱਗਾ, ਵਿੱਕੀ ਲੰਬੂ, ਸੁਦੇਸ਼ ਕੁਮਾਰ ਆਦਿ ਹਾਜ਼ਰ ਸਨ।

Advertisement

Advertisement
Advertisement
Tags :
Author Image

sukhwinder singh

View all posts

Advertisement