ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਗੁਪਤਾ ਵੱਲੋਂ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਮੁਲਾਕਾਤ

07:23 AM Jun 28, 2024 IST

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 27 ਜੂਨ
ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਉਨ੍ਹਾਂ ਦੇ ਦਫ਼ਤਰ ਚੰਡੀਗੜ੍ਹ ਵਿੱਚ ਮੁਲਾਕਾਤ ਕੀਤੀ। ਵਿਧਾਇਕ ਡਾ. ਗੁਪਤਾ ਨੇ ਉਨ੍ਹਾਂ ਨੂੰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਨਾਲ ਸਬੰਧਤ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੀਐੱਮਆਈਡੀਸੀ ਵਲੋਂ ਨਗਰ ਨਿਗਮ ਨੂੰ ਵਿਕਾਸ ਕਾਰਜਾਂ ਲਈ ਬਕਾਇਆ ਫੰਡ ਜਾਰੀ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਠੇਕੇਦਾਰਾਂ ਨੂੰ ਅਦਾਇਗੀ ਨਾ ਹੋਣ ਕਾਰਨ ਵਿਕਾਸ ਕਾਰਜ ਫਿਲਹਾਲ ਠੱਪ ਪਏ ਹਨ। ਇਸ ’ਤੇ ਅਜੋਏ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਇਹ ਫੰਡ ਜਾਰੀ ਕੀਤੇ ਜਾ ਰਹੇ ਹਨ। ਗੁਪਤਾ ਨੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਸਫ਼ਾਈ ਵਿਵਸਥਾ ਸਬੰਧੀ ਵਿਸਥਾਰਪੂਰਵਕ ਗੱਲਬਾਤ ਕੀਤੀ।

Advertisement

Advertisement
Advertisement