For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਨੇ ਡਰਾਈਵਰਾਂ ਦੀਆਂ ਮੁਸ਼ਕਲਾਂ ਸੁਣੀਆਂ

07:57 AM Mar 19, 2024 IST
ਵਿਧਾਇਕ ਨੇ ਡਰਾਈਵਰਾਂ ਦੀਆਂ ਮੁਸ਼ਕਲਾਂ ਸੁਣੀਆਂ
ਯੂਨੀਅਨ ’ਚ ਕਰਵਾਏ ਸਮਾਗਮ ਵਿੱਚ ਹਾਜ਼ਰੀ ਭਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। -ਫੋਟੋ ਭੱਟੀ
Advertisement

ਪੱਤਰ ਪ੍ਰੇਰਕ
ਲਾਲੜੂ, 18 ਮਾਰਚ
ਸ੍ਰੀ ਗੁਰੂ ਨਾਨਕ ਜੀਪ ਯੂਨੀਅਨ ਅਤੇ ਐਲਸੀਵੀ ਅਪਰੇਟਰ ਯੂਨੀਅਨ ਲਾਲੜੂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ, ਜਿਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨਤਮਸਤਕ ਹੋ ਕੇ ਹਾਜ਼ਰੀ ਲਗਾਈ। ਭੋਗ ਉਪਰੰਤ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ।
ਇਸ ਮੌਕੇ ਵਿਧਾਇਕ ਰੰਧਾਵਾ ਨੇ ਯੂਨੀਅਨ ਮੈਨਜਮੈਂਟ ਤੇ ਡਰਾਈਵਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਯੂਨੀਅਨ ਨੂੰ ਕਿਤੇ ਵੀ ਕੋਈ ਮੁਸ਼ਕਲ ਆਉਣ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਨੀਅਨ ਦਾ ਕੋਈ ਵੀ ਮਸਲਾ ਮਿਲ ਬੈਠ ਕੇ ਹੱਲ ਕਰਵਾਇਆ ਜਾਵੇਗਾ, ਕਿਉਂਕਿ ਵਿਧਾਇਕ ਬਣਨ ਤੋਂ ਪਹਿਲਾਂ ਲੰਬਾ ਸਮਾਂ ਉਹ ਤੇ ਉਨ੍ਹਾਂ ਦੇ ਬਜ਼ੁਰਗ ਡੇਰਾਬਸੀ ਟਰੱਕ ਯੂਨੀਅਨ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਅਪਰੇਟਰਾਂ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਜਾਣਦੇ ਤੇ ਸਮਝਦੇ ਹਨ। ਇਸ ਮੌਕੇ ਯੂਨੀਅਨ ਮਨੇਜਮੈਂਟ ਵੱਲੋਂ ਵਿਧਾਇਕ ਰੰਧਾਵਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

Advertisement

Advertisement
Author Image

Advertisement
Advertisement
×