ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਮੈਰਿਟ ’ਚ ਆਏ ਵਿਦਿਆਰਥੀਆਂ ਦਾ ਸਨਮਾਨ

10:56 PM Jun 23, 2023 IST

ਪੱਤਰ ਪ੍ਰੇਰਕ

Advertisement

ਜੈਤੋ, 5 ਜੂਨ

ਵਿਧਾਇਕ ਅਮੋਲਕ ਸਿੰਘ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੈਤੋ ‘ਚ ਸਥਿਤ ਪਿੰਡ ਪੰਜਗਰਾਈਂ ਕਲਾਂ ਵਿਚਲੇ ਸ੍ਰੀ ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਇਨਾਮ ਵੰਡ ਸਮਾਗਮ ‘ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਚੰਗੇ ਅਕਾਦਮਿਕ ਨਤੀਜਿਆਂ ਵਾਲੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਉਨ੍ਹਾਂ ਸਕੂਲ ‘ਚੋਂ ਪਹਿਲੇ ਤਿੰਨ ਉੱਚ ਮੁਕਾਮ ਛੋਹਣ ਵਾਲੇ ਵਿਦਿਆਰਥੀਆਂ ਨੂੰ ਆਪਣੀ ਤਰਫ਼ੋਂ 3100-3100 ਰੁਪਏ ਦੀ ਨਕਦੀ ਦੇ ਕੇ ਸਨਮਾਨਿਤ ਕੀਤਾ। ਸਨਮਾਨਿਤ ਬੱਚਿਆਂ ‘ਚ ਸ਼ੁਮਾਰ ਸ਼ਾਇਨਾ ਆਹੂਜਾ ਪੁੱਤਰੀ ਰਵਿੰਦਰ ਕੁਮਾਰ ਨੇ 500 ‘ਚੋਂ 491 ਅੰਕ ਹਾਸਿਲ ਕਰਕੇ ਆਪਣੇ ਸਕੂਲ ‘ਚੋਂ ਅੱਵਲ ਪੁਜੀਸ਼ਨ ਜਦ ਕਿ ਹਰਮਨਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 490 ਅੰਕ ਲੈ ਕੇ ਦੂਜੀ ਅਤੇ ਪ੍ਰਭਜੋਤ ਬਰਾੜ ਪੁੱਤਰੀ ਅੰਗਰੇਜ਼ ਸਿੰਘ ਬਰਾੜ ਨੇ 487 ਅੰਕ ਲੈ ਕੇ ਦਸਵੀਂ ਜਮਾਤ ‘ਚੋਂ ਸਕੂਲ ਪੱਧਰ ‘ਤੇ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ। ਇਸ ਮੌਕੇ ਸਕੂਲ ਦੇ ਸੰਸਾਥਾਪਕ ਹਾਕਮ ਸਿੰਘ ਬਰਾੜ, ਪਿ੍ਰੰਸੀਪਲ ਸੰਦੀਪ ਕੁਮਾਰ, ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਹਰਸਿਮਰਨ ਮਲਹੋਤਰਾ, ‘ਆਪ’ ਦੇ ਬਲਾਕ ਪ੍ਰਧਾਨ ਸੰਜੀਵ ਕੁਮਾਰ, ਸੀਨੀਅਰ ਆਗੂ ਕੋਮਲ ਸਿੰਘ ਤੇ ਕੇਵਲ ਸਿੰਘ ਸਮੇਤ ਬਹੁਤ ਸਾਰੇ ਪਤਵੰਤੇ ਹਾਜ਼ਰ ਸਨ।

Advertisement

Advertisement