ਵਿਧਾਇਕ ਵੱਲੋਂ ਖਿਡਾਰੀ ਦਪਿੰਦਰ ਸਿੰਘ ਦਾ ਸਨਮਾਨ
07:15 AM Jul 06, 2023 IST
ਭਵਾਨੀਗੜ੍ਹ: ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਕਿਰਗਿਸਤਾਨ ਵਿੱਚ ਹੋਈ ਪਾਵਰ ਲਿਫਟਿੰਗ ਯੂਰੋਪੀਅਨ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤਣ ਵਾਲੇ ਸਥਾਨਕ ਸ਼ਹਿਰ ਦੇ ਹੋਣਹਾਰ ਖਿਡਾਰੀ ਦਪਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਦੱਸਣਯੋਗ ਹੈ ਕਿ ਦਪਿੰਦਰ ਸਿੰਘ ਵਾਸੀ ਦਸਮੇਸ਼ ਨਗਰ ਭਵਾਨੀਗੜ੍ਹ ਨੇ ਵੱਖ ਵੱਖ ਵਰਗਾਂ ਵਿੱਚ ਇੱਕ ਸੋਨ ਅਤੇ ਇੱਕ ਚਾਂਦੀ ਦਾ ਤਗਮਾ ਜਿੱਤਿਆ ਹੈ। ਆਪਣੀ ਰਿਹਾਇਸ਼ ’ਤੇ ਦਪਿੰਦਰ ਸਿੰਘ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਵੱਲ ਉਚੇਚਾ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਪਿੰਦਰ ਸਿੰਘ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਨੌਜਵਾਨ ਪੀੜ੍ਹੀ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਭਵਾਨੀਗੜ੍ਹ ਲਈ ਜਲਦੀ ਹੀ ਜਿਮ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਹੋਣਹਾਰ ਖਿਡਾਰੀ ਦੇ ਪਿਤਾ ਦਰਸ਼ਨ ਸਿੰਘ, ਭੀਮ ਸਿੰਘ ਸ਼ਹਿਰੀ ਪ੍ਰਧਾਨ, ਸੰਜੂ ਵਰਮਾ ਕੌਂਸਲਰ, ਇਕਬਾਲ ਸਿੰਘ ਤੂਰ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement