ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਕਾਕਾ ਬਰਾੜ ਨੇ ਖੁੱਲ੍ਹਵਾਇਆ ਅੱਠ ਸਾਲ ਤੋਂ ਬੰਦ ਪਿਆ ਰਾਹ

08:00 AM Jul 19, 2024 IST
ਮੁਕਤਸਰ ਤੋਂ ਥਾਂਦੇਵਾਲਾ ਰਾਹ ਖੁੱਲ੍ਹਵਾਉਂਦੇ ਹੋਏ ਵਿਧਾਇਕ ਕਾਕਾ ਬਰਾੜ ਤੇ ਹੋਰ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ
ਮੁਕਤਸਰ ਤੋਂ ਪਿੰਡ ਥਾਂਦੇਵਾਲਾ ਨੂੰ ਜਾਂਦੀ ਮੁਕਤਸਰ-ਥਾਂਦੇਵਾਲਾ ਸੜਕ ਪਿਛਲੇ 8 ਸਾਲਾਂ ਤੋਂ ਬੰਦ ਪਈ ਸੀ ਜਿਸ ਕਰ ਕੇ ਲੋਕਾਂ ਨੂੰ ਬਦਲਵੇਂ ਰਸਤੇ ਤੋਂ ਕਰੀਬ ਚਾਰ ਕਿਲੋਮੀਟਰ ਲੰਬਾ ਪੈਂਡਾ ਤੈਅ ਕਰਕੇ ਜਾਣਾ ਪੈਂਦਾ ਸੀ। ਹੁਣ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਯਤਨ ਨਾਲ ਬੰਦ ਰਸਤੇ ਦੀਆਂ ਸਮੱਸਿਆ ਲੋਕਾਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾ ਦਿੱਤੀ ਗਈ ਸੀ। ਕਾਕਾ ਬਰਾੜ ਨੇ ਦੱਸਿਆ ਕਿ ਪਿਛਲੇ ਅੱਠ ਸਾਲਾਂ ਵਿੱਚ ਕਈ ਸਰਕਾਰਾਂ ਆਈਆਂ-ਗਈਆਂ ਪਰ ਕਿਸੇ ਨੇ ਵੀ ਸਮੱਸਿਆ ਦਾ ਹੱਲ ਨਹੀਂ ਕੀਤਾ ਹਾਲਾਂ ਕਿ ਇਹ ਬਹੁਤ ਵੱਡੀ ਸਮੱਸਿਆ ਸੀ। ਜ਼ਮੀਨੀ ਝਗੜੇ ਕਾਰਨ ਇਹ ਰਾਹ ਬੰਦ ਕੀਤਾ ਹੋਇਆ ਸੀ ਜਿਸ ਦਾ ਸਾਰਿਆਂ ਦੀ ਸਹਿਮਤੀ ਨਾਲ ਇਹ ਝਗੜਾ ਖਤਮ ਕਰਕੇ ਸ਼ਹਿਰ ਤੋਂ ਪਿੰਡ ਨੂੰ ਸਿੱਧਾ ਰਸਤਾ ਚਾਲੂ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਬੀਡੀਪੀਓ ਰਜਨੀਸ਼ ਗਰਗ, ਨਾਇਬ ਤਹਿਸੀਲਦਾਰ ਗੁਰਿੰਦਰ ਸਿੰਘ ਵਿਰਕ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਹਾਜ਼ਰ ਸਨ। ਇਸ ਰਸਤੇ ਦੇ ਚਾਲੂ ਹੋਣ ਨਾਲ ਪਿੰਡ ਥਾਂਦੇਵਾਲਾ ਤੋਂ ਇਲਾਵਾ ਹੋਰਨਾਂ ਕਈ ਪਿੰਡਾਂ ਨੂੰ ਵੀ ਸਹੂਲਤ ਮਿਲੇਗੀ। ਇਸ ਮੌਕੇ ਮੈਂਬਰ ਅਮਰੀਕ ਸਿੰਘ, ਜਸਪਾਲ ਸਿੰਘ ਧਾਲੀਵਾਲ, ਗੁਰਦੀਪ ਸਿੰਘ ਪ੍ਰਧਾਨ, ਬਲਾਕ ਪ੍ਰਧਾਨ ਗੋਸ਼ਾ ਬਰਾੜ, ਬਿੰਦਾ ਬਰਾੜ, ਸੋਨਾ ਸਰਪੰਚ, ਗੁਲਬਾਗ ਸਿੰਘ ਸੋਨਾ, ਮਨਜੀਤ ਸਿੰਘ, ਕਾਲਾ ਸਿੰਘ, ਕੋਰੀ ਸਿੰਘ ਬਰਾੜ, ਗੁਰਮੇਲ ਸਿੰਘ, ਗੋਲਾ ਬਰਾੜ, ਗੁਰਕਰਨ ਸਿੰਘ, ਕੁਲਵੰਤ ਸਿੰਘ ਸਾਬਕਾ ਸਰਪੰਚ, ਇਕੱਤਰ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।

Advertisement

Advertisement
Advertisement