For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਕਟਾਰੀਆ ਨੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

09:04 AM Mar 16, 2024 IST
ਵਿਧਾਇਕ ਕਟਾਰੀਆ ਨੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ
ਨੀਲੇਵਾਲਾ ਵਿੱਚ ਨੀਂਹ ਪੱਥਰ ਰੱਖਣ ਮੌਕੇ ਵਿਧਾਇਕ ਕਟਾਰੀਆ ਅਤੇ ਪਿੰਡ ਵਾਸੀ।
Advertisement

ਪੱਤਰ ਪ੍ਰੇਰਕ
ਜ਼ੀਰਾ, 15 ਮਾਰਚ
ਹਲਕਾ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਖ-ਵੱਖ ਪਿੰਡਾਂ ਵਿੱਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਤਹਿਤ ਅੱਜ ਉਨ੍ਹਾਂ ਵੱਲੋਂ ਪਿੰਡ ਨੀਲੇਵਾਲਾ, ਕੋਠੇ ਗਾਦੜੀਵਾਲਾ, ਗਾਦੜੀਵਾਲਾ, ਮਹੀਆਂ ਵਾਲਾ ਕਲਾਂ, ਸੋਢੀ ਵਾਲਾ ਆਦਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਪਿੰਡ ਨੀਲੇਵਾਲਾ ’ਚ ਸਕੂਲ ਦੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਣ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਜ਼ੀਰਾ ਦੀ ਨੁਹਾਰ ਬਦਲਣ ਲਈ ਹਲਕਾ ਵਾਸੀਆਂ ਦੀ ਰਾਏ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਲੋਕਾਂ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੋ ਰਹੇ ਹਨ ਜਦਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਹੀ ਹੈ। ਇਸ ਮੌਕੇ ਪੰਚਾਇਤ ਸੈਕਟਰੀ ਜਗਪ੍ਰੀਤ ਸਿੰਘ ਜੱਗੀ, ਹੈੱਡ ਟੀਚਰ ਅੰਜੂ ਬਾਲਾ, ਸਿਮਰਨ, ਸੁਖਵਿੰਦਰਪਾਲ ਕੌਰ, ਇਕਬਾਲ ਸਿੰਘ ਖੋਸਾ, ਨੰਬਦਾਰ ਜਗਮੀਤ ਸਿੰਘ ਸੋਢੀ, ਗੁਰਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਬਲਜਿੰਦਰ ਸਿੰਘ ਖੋਸਾ, ਸਤਨਾਮ ਸਿੰਘ, ਬਲਜੀਤ ਸਿੰਘ, ਮਨਪ੍ਰੀਤ ਸਿੰਘ, ਮਨਜੀਤ ਸਿੰਘ ਸੋਢੀ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×