ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਕੋਹਲੀ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

06:14 AM Jul 10, 2024 IST

ਪੱਤਰ ਪ੍ਰੇਰਕ
ਪਟਿਆਲਾ, 9 ਜੁਲਾਈ
ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਨਗਰ ਨਿਗਮ ਦੇ ਕਮਿਸ਼ਨਰ ਆਦਿੱਤਿਆ ਡੇਚਲਵਾਲ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਨਦੀ ਦੀ ਸਫ਼ਾਈ ਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਨਗਰ ਨਿਗਮ ਤੇ ਡਰੇਨਜ਼ ਵਿਭਾਗ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਹਨ, ਇਸ ਲਈ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਕੋਈ ਲੋੜ ਨਹੀਂ ਹੈ।
ਵਿਧਾਇਕ ਕੋਹਲੀ ਨੇ ਦੱਸਿਆ ਕਿ ਬਰਸਾਤ ਦੇ ਪਾਣੀ ਨਾਲ ਸ਼ਹਿਰ ਵਿੱਚ ਕੋਈ ਨੁਕਸਾਨ ਨਹੀਂ ਹੁੰਦਾ ਕਿਉਂਕਿ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਗਰ ਨਿਗਮ ਵੱਲੋਂ ਪਹਿਲਾਂ ਹੀ ਕੀਤੇ ਹੋਏ ਹਨ ਪਰੰਤੂ ਵੱਡੀ ਨਦੀ ’ਚ ਪਿੱਛੋਂ ਪਾਣੀ ਆਉਣ ’ਤੇ ਉਸ ਨੂੰ ਅੱਗੇ ਵਧਣ ਲਈ ਲੋੜੀਂਦਾ ਰਸਤਾ ਦੇਣ ਲਈ ਸਫ਼ਾਈ ਜੰਗੀ ਪੱਧਰ ’ਤੇ ਜਾਰੀ ਹੈ। ਵੱਡੀ ਨਦੀ ਵਿੱਚ ਬੂਟੀ ਦੀ ਸਫ਼ਾਈ ਬਾਬਤ ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੋਹਲੀ ਨੇ ਦੱਸਿਆ ਕਿ ਵੱਡੀ ਨਦੀ ਦੀ ਸਫ਼ਾਈ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਅਗਲੇ ਕੁਝ ਦਿਨਾਂ ਵਿੱਚ ਇੱਥੋਂ ਵੀ ਬੂਟੀ ਸਾਫ਼ ਹੋ ਜਾਵੇਗੀ। ਇਸੇ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਆਦਿੱਤਿਆ ਡੇਚਲਵਾਲ ਨੇ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਲਾਈਨਾਂ ਦੀ ਸਫ਼ਾਈ ਲਈ ਇੱਕ ਸੁਪਰ ਸਕਸ਼ਨ ਮਸ਼ੀਨ ਕੰਮ ਕਰ ਰਹੀ ਹੈ ਅਤੇ ਇੱਕ ਹੋਰ ਸੁਪਰ ਸਕਸ਼ਨ ਮਸ਼ੀਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜਿਸ ਕਰਕੇ ਕਿਤੇ ਵੀ ਸੀਵਰੇਜ ਜਾਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

Advertisement

Advertisement