ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਕੋਹਲੀ ਨੇ ਸੜਕ ਦਾ ਕੰਮ ਸ਼ੁਰੂ ਕਰਵਾਇਆ

07:20 AM Oct 04, 2024 IST
ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਅਜੀਤਪਾਲ ਕੋਹਲੀ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 3 ਅਕਤੂਬਰ
‘ਆਪ’ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਇੱਥੇ ਰੇਲਵੇ ਫਾਟਕ 21 ਨੰਬਰ ਤੋਂ ਲਹਿਲ ਸਥਿਤ ਬੱਤੀਆਂ ਵਾਲੇ ਚੌਕ ਤੱਕ 43 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਾਰਡ ਇੰਚਾਰਜ ਹਰਮਨ ਸੰਧੂ ਅਤੇ ਬਲਾਕ ਪ੍ਰਧਾਨ ਜਗਤਾਰ ਸਿੰਘ ਜੱਗੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ੍ਰੀ ਕੋਹਲੀ ਨੇ ਕਿਹਾ ਕਿ ਸੜਕਾਂ ਬਣਾਉਣ ਦੇ ਕੰਮ ਵਿੱਚ ਮੌਨਸੂਨ ਕਾਰਨ ਦੇਰੀ ਹੋਈ ਹੈ, ਪਰ ਹੁਣ ਇਹ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਕਈ ਸੜਕਾਂ ਤਾਂ ਕਈ ਦਹਾਕਿਆਂ ਬਾਅਦ ਦੁਬਾਰਾ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਸ਼ਹਿਰ ’ਚ ਕੋਈ ਵਿਕਾਸ ਕਾਰਜ ਨਹੀਂ ਕੀਤਾ ਤੇ ਨਾ ਹੀ ਪਟਿਆਲਾ ਦੇ ਹੋਰ ਕਿਸੇ ਵੀ ਤਰ੍ਹਾਂ ਦੇ ਵਿਕਾਸ ਪ੍ਰਤੀ ਹੀ ਪਿਛਲੀਆਂ ਹਕੂਮਤਾਂ ਨੇ ਕੋਈ ਦਿਲਚਸਪੀ ਵਿਖਾਈ। ਇਸ ਮੌਕੇ ਬਲਵਿੰਦਰ ਸਿੱਧੂ, ਤੇਜਿੰਦਰ ਭੱਲਾ, ਬਾਵਾ ਰਾਮ, ਰਾਜ ਕੁਮਾਰ ਸ਼ਰਮਾ, ਹਰਦੀਪ ਸਿੰਘ ਸੰਧੂ, ਰਵੀ ਸੋਹਲ ਤੇ ਮੁਨੀਸ਼ ਕੁਮਾਰ ਮੌਜੂਦ ਸਨ।

Advertisement

Advertisement