ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਕੋਹਲੀ ਵੱਲੋਂ ਅਬਲੋਵਾਲ ਕਬਰਿਸਤਾਨ ਦਾ ਦੌਰਾ

08:35 AM Aug 19, 2023 IST
ਕਬਰਿਸਤਾਨ ਦਾ ਦੌਰਾ ਕਰਦੇ ਹੋਏ ਵਿਧਾਇਕ ਅਜੀਤਪਾਲ ਕੋਹਲੀ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 18 ਅਗਸਤ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅਬਲੋਵਾਲ ਸਥਿਤ ਕਬਰਿਸਤਾਨ ਦਾ ਦੌਰਾ ਕਰ ਕੇ ਮੁਸਲਿਮ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਅਤੇ ਮੰਗਾਂ ਦੀ ਸੁਣਵਾਈ ਕੀਤੀ। ਭਾਈਚਾਰੇ ਨੇ ਮੰਗ ਕੀਤੀ ਕਿ ਕਬਰਿਸਤਾਨ ਨੂੰ ਰਸਤਾ ਦਿੱਤਾ ਜਾਵੇ, ਕਿਉਂਕਿ ਇਹ ਕਾਫ਼ੀ ਪੁਰਾਣਾ ਕਬਰਿਸਤਾਨ ਹੈ।
ਇਸ ਮੰਗ ਉੱਪਰ ਤੁਰੰਤ ਗ਼ੌਰ ਕਰਦਿਆਂ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਧਰਮਾਂ ਦਾ ਸਤਿਕਾਰ ਕਰਦਿਆਂ, ਜਾਤੀ ਭੇਦਭਾਵ ਤੋਂ ਦੂਰ ਹਟ ਕੇ ਹਰ ਵਰਗ ਨੂੰ ਬਰਾਬਰ ਰੱਖਿਆ ਗਿਆ ਹੈ। ਇਸ ਲਈ ਉਨ੍ਹਾਂ ਦੀ ਸਮੱਸਿਆ ਦਾ ਵੀ ਜਲਦ ਹੱਲ ਕੱਢਿਆ ਜਾਵੇਗਾ।
ਉਨ੍ਹਾਂ ਮੁਸਲਿਮ ਭਾਈਚਾਰੇ ਦੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਮੰਗ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਕਬਰਿਸਤਾਨ ਨੂੰ ਜਾਣ ਵਾਲਾ ਰਸਤਾ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਹਰਸ਼ ਕੋਹਲੀ, ‘ਆਪ’ ਦੇ ਮਹਿਲਾ ਵਿੰਗ ਦੇ ਪ੍ਰਧਾਨ ਵੀਰਪਾਲ ਕੌਰ ਚਹਿਲ, ਸਾਬਰ ਖਾਨ, ਇਰਫਾਨ ਮੁਹੰਮਦ, ਗੁਲਜਾਰ ਮੁਹੰਮਦ, ਸ਼ੇਰਾ ਖਾਨ, ਸ਼ਕੀਲ ਖਾਨ ਅਤੇ ਗੰਗੋਈ ਖਾਨ ਮੌਜੂਦ ਸਨ।

Advertisement

Advertisement