ਵਿਧਾਇਕ ਕੋਟਲੀ ਹਰਿਆਣਾ ਪ੍ਰਦੇਸ਼ ਕਾਂਗਰਸ ਦੇ ਕੋਆਰਡੀਨੇਟਰ ਨਿਯੁਕਤ
08:34 AM Jan 22, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 21 ਜਨਵਰੀ
ਕਾਂਗਰਸ ਦੀ ਕੌਮੀ ਲੀਡਰਸ਼ਿਪ ਵੱਲੋਂ ਆਦਮਪੁਰ ਹਲਕੇ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਹਰਿਆਣਾ ਪ੍ਰਦੇਸ਼ ਕਾਂਗਰਸ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਹ ਹਰਿਆਣਾ ਸੂਬੇ ਅੰਦਰ ਪਾਰਟੀ ਦੇ ਐੱਸਸੀ, ਐੱਸਟੀ ਤੇ ਆਊਟਰੀਚ ਦਾ ਕੰਮ ਦੇਖਣਗੇ। ਉਨ੍ਹਾਂ ਆਪਣੀ ਇਸ ਨਿਯੁਕਤੀ ’ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਅਰਜਨ ਖੜਗੇ, ਕੌਮੀ ਲੀਡਰ ਰਾਹੁਲ ਗਾਂਧੀ ਤੇ ਕੌਮੀ ਜਨਰਲ ਸਕੱਤਰ ਇੰਚਾਰਜ ਦਿੱਲੀ ਤੇ ਹਰਿਆਣਾ ਦੀਪਕ ਬਾਬਰੀਆ ਦਾ ਧੰਨਵਾਦ ਕੀਤਾ ਹੈ। ਵਿਧਾਇਕ ਕੋਟਲੀ ਨੇ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਇਹ ਜ਼ਿੰਮੇਵਾਰੀ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਦੱਸਣਯੋਗ ਹੈ ਕਿ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਪਾਰਟੀ ਪ੍ਰਤੀ ਬਹੁਤ ਹੀ ਤਨਦੇਹੀ ਨਾਲ ਕੰਮ ਕਰਦੇ ਆ ਰਹੇ ਹਨ।
Advertisement
Advertisement
Advertisement