ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

07:49 AM Feb 11, 2024 IST
ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਵਿਧਾਇਕ ਕੁਲਵੰਤ ਸਿੰਘ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 10 ਫਰਵਰੀ
ਵਿਧਾਇਕ ਕੁਲਵੰਤ ਸਿੰਘ ਨੇ ‘ਪੰਜਾਬ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ। ਉਹ ਅੱਜ ਰੁੜਕਾ, ਅਲੀਪੁਰ ਪਿੰਡ ਦੀਆਂ ਸੱਥਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਦੇ ਚੱਲਦਿਆਂ ਪੇਂਡੂ ਲੋਕਾਂ ਨੂੰ ਘਰਾਂ ਨੇੜੇ ਭਲਾਈ ਸਕੀਮਾਂ ਦਾ ਲਾਭ ਮਿਲ ਰਿਹਾ ਹੈ। ਇਸ ਮੌਕੇ ਐੱਸਡੀਐੱਮ ਦੀਪਾਂਕਰ ਗਰਗ ਤੇ ‘ਆਪ’ ਆਗੂ ਅਵਤਾਰ ਸਿੰਘ ਮੌਲੀ ਬੈਦਵਾਨ ਵੀ ਮੌਜੂਦ ਸਨ। ਇਸੇ ਤਰ੍ਹਾਂ ਇਤਿਹਾਸਕ ਨਗਰ ਚੱਪੜਚਿੜੀ ਕਲਾਂ, ਚੱਪੜਚਿੜੀ ਖੁਰਦ, ਬਰਿਆਲੀ ਅਤੇ ਬੱਲੋਮਾਜਰਾ ਵਿੱਚ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਮੌਕਾ ’ਤੇ ਹੀ ਹੱਲ ਕੀਤਾ ਗਿਆ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕੋਈ ਸਰਕਾਰ ਖ਼ੁਦ ਲੋਕਾਂ ਕੋਲ ਚੱਲ ਕੇ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਸੁਣ ਕੇ ਮੌਕੇ ’ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ 16 ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਕੈਂਪਾਂ ਵਿੱਚ ਮੌਜੂਦ ਰਹੇ।
ਪਿੰਡ ਰੁੜਕਾ ਵਿੱਚ ਸਰਪੰਚ ਹਰਜੀਤ ਸਿੰਘ, ਮਾਨ ਸਿੰਘ, ਪੰਚ ਬਲਵਿੰਦਰ ਸਿੰਘ, ਲਵਲੀ ਬੈਂਸ, ਮਨਜੀਤ ਸਿੰਘ, ਲੱਖੀ ਰੁੜਕਾ, ਧੀਰਜ ਕੁਮਾਰ, ਲੰਬਰਦਾਰ ਹਰਕਮਲਜੀਤ ਸਿੰਘ, ਮਨਜੀਤ ਸਿੰਘ ਕੁੰਭੜਾ, ਦਲਵੀਰ ਸਿੰਘ, ਕਰਮਜੀਤ ਸਿੰਘ ਗੋਲਾ, ਰਵਿੰਦਰ ਸਿੰਘ ਅਤੇ ਪਿੰਡ ਅਲੀਪੁਰ ਵਿੱਚ ਸਰਪੰਚ ਚਰਨਜੀਤ ਸਿੰਘ, ਬਲਾਕ ਪ੍ਰਧਾਨ ਮੁਖ਼ਤਿਆਰ ਸਿੰਘ, ਸਤਵਿੰਦਰ ਸਿੰਘ, ਹਰਦੇਵ ਸਿੰਘ, ਜਸਪਾਲ ਸਿੰਘ, ਭਾਗ ਸਿੰਘ, ਅਜੀਤ ਸਿੰਘ, ਜਸਵੰਤ ਸਿੰਘ ਅਤੇ ਮਾਨ ਸਿੰਘ ਹਾਜ਼ਰ ਸਨ।

Advertisement

ਖਰੜ ਦੇ ਪਿੰਡਾਂ ’ਚ ਸੁਵਿਧਾ ਕੈਂਪ

ਖਰੜ/ਕੁਰਾਲੀ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਸਬ-ਡਿਵੀਜ਼ਨ ਖਰੜ ਦੇ ਪਿੰਡ ਘਟੌਰ, ਭਜੌਲੀ, ਝਿੰਗੜਾਂ, ਨਨਹੇੜੀ ਅਤੇ ਸ਼ਾਹਪੁਰ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਹਾਜ਼ਰ ਐੱਸਡੀਐੱਮ ਖਰੜ ਗੁਰਮੰਦਰ ਸਿੰਘ ਨੇ ਕਿਹਾ ਕਿ ਇਸ ਸਕੀਮ ਤਹਿਤ ਸਰਕਾਰ ਚੱਲ ਕੇ ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚ ਰਹੀ ਹੈ ਅਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਨੂੰ ਮੌਕੇ ’ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੈਂਪਾਂ ਵਿੱਚ ਪਹੁੰਚ ਕੇ ਲਾਭ ਲੈਣ।

Advertisement
Advertisement