ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪਤਨੀ ਦਾ ਦੇਹਾਂਤ
08:47 AM Sep 22, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਸਤੰਬਰ
ਸਾਬਕਾ ਆਈਜੀ ਤੇ ਅੰਮ੍ਰਿਤਸਰ (ਉੱਤਰੀ) ਤੋਂ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪਤਨੀ ਸ੍ਰੀਮਤੀ ਮਧੂਮਤੀ (45) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਕੱਲ੍ਹ ਸਿਹਤ ਵਿਗੜਨ ਮਗਰੋਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਅੱਜ ਤੜਕੇ ਕਰੀਬ 2.30 ਵਜੇ ਆਖ਼ਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸਵੇਰੇ ਦੁਰਗਿਆਣਾ ਮੰਦਰ ਸਥਿਤ ਸ਼ਿਵਪੁਰੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੋਸ਼ਲ ਮੀਡੀਆ ’ਤੇ ਦੁੱਖ ਪ੍ਰਗਟਾਇਆ। ਸਸਕਾਰ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਕੈਬਨਿਟ ਮੰਤਰੀ ਹਰਭਜਨ ਸਿੰਘ, ਵਿਧਾਇਕ ਜੀਵਨਜੋਤ ਕੌਰ, ਸਾਬਕਾ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ, ਸੁਨੀਲ ਦੱਤੀ, ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਟਰੱਸਟ ਦੀ ਪ੍ਰਧਾਨ ਬੀਬੀ ਇੰਦਰਜੀਤ ਕੌਰ ਆਦਿ ਹਾਜ਼ਰ ਸਨ।
Advertisement
Advertisement
Advertisement