For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਲਾਭ ਸਿੰਘ ਉਗੋਕੇ ਨੇ ਮੀਤ ਹੇਅਰ ਲਈ ਵੋਟਾਂ ਮੰਗੀਆਂ

07:52 AM May 04, 2024 IST
ਵਿਧਾਇਕ ਲਾਭ ਸਿੰਘ ਉਗੋਕੇ ਨੇ ਮੀਤ ਹੇਅਰ ਲਈ ਵੋਟਾਂ ਮੰਗੀਆਂ
Advertisement

ਪੱਤਰ ਪ੍ਰੇਰਕ
ਸ਼ਹਿਣਾ, 3 ਮਈ
ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਦੇ ਹੱਕ ਵਿੱਚ ਬੀਤੇ ਦਿਨ ਅੱਧੀ ਦਰਜਨ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਵੋਟਾਂ ਮੰਗੀਆਂ
ਵਿਧਾਇਕ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਕ੍ਰਾਂਤੀਕਾਰੀ ਕਦਮ ਚੁੱਕੇ ਹਨ। ਪੰਜਾਬ ਦੇ 98 ਫੀਸਦੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਨੌਜਵਾਨਾਂ ਨੂੰ ਬਿਨਾਂ ਕਿਸੇ ਖਰਚੇ ਦੇ ਘਰ ਬੈਠੇ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੋਦੀ ਸਰਕਾਰ ਨੇ ਹਮੇਸ਼ਾ ਹੀ ਅਡਾਨੀ ਤੇ ਅੰਬਾਨੀ ਵਰਗੇ ਕਾਰੋਬਾਰੀਆਂ ਦਾ ਸਾਥ ਦਿੱਤਾ। ਮਜ਼ਦੂਰਾਂ ਦਾ ਘਾਣ ਕੀਤਾ, ਪੰਜਾਬ ਲਈ ਕੁਝ ਨਹੀਂ ਕੀਤਾ। ਲੋਕਾਂ ਨੂੰ ਸਿਰਫ਼ ਮਹਿੰਗਾਈ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜ ਸਾਲਾਂ ਦੇ ਰਾਜ ਵਿੱਚ ‘ਆਪ’ ਸਰਕਾਰ ਕ੍ਰਾਂਤੀਕਾਰੀ ਤਬਦੀਲੀਆਂ ਲਿਆਵੇਗੀ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਕੋਲ ਲੋਕਾਂ ਨੂੰ ਦੱਸਣ ਲਈ ਕੁੱਝ ਨਹੀਂ ਹੈ। ਅਕਾਲੀ ਦਲ ਅਤੇ ਕਾਂਗਰਸ ਨੇ ਲੰਬਾ ਸਮਾਂ ਦੇਸ਼ ਅਤੇ ਸੂਬੇ ’ਚ ਰਾਜ ਕੀਤਾ ਅਤੇ ਲੋਕ ਹਿੱਤ ਕੁਚਲ ਦਿੱਤੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੋਂ ‘ਆਪ’ ਜਿੱਤ ਪ੍ਰਾਪਤ ਕਰੇਗੀ।

Advertisement

Advertisement
Author Image

sukhwinder singh

View all posts

Advertisement
Advertisement
×