ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਲਾਡੀ ਢੋਸ ਵੱਲੋਂ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ

07:56 AM Jul 17, 2024 IST
ਧੁੱਸੀ ਬੰਨ੍ਹ ਦੇ ਦੌਰੇ ਮੌਕੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਦਵਿੰਦਰਜੀਤ ਸਿੰਘ ਲਾਡੀ ਢੋਸ।

ਪੱਤਰ ਪ੍ਰੇਰਕ
ਫਤਹਿਗੜ੍ਹ ਪੰਜਤੂਰ, 16 ਜੁਲਾਈ
ਅਗਾਮੀ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੇ ਸਖ਼ਤ ਨਿਰਦੇਸ਼ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਤਾਰ ਉਪਰਾਲੇ ਸ਼ੁਰੂ ਕੀਤੇ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਅਗਾਊਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ। ਵਿਧਾਇਕ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਭੇਜੀ ਗਈ ਸੀ ਜਿਸ ਨਾਲ ਜ਼ਿਆਦਾਤਰ ਬੰਨ੍ਹ ਜਾਂ ਕਿਨਾਰਿਆਂ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ ਜਦਕਿ ਰਹਿੰਦੇ ਬਾਕੀ ਕੰਮਾਂ ਨੂੰ ਵੀ ਜਲਦ ਹੀ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਉਹਨਾਂ ਨੂੰ ਇਸ ਕੁਦਰਤੀ ਮਾਰ ਤੋਂ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਪਿੰਡ ਮੇਲਕ ਗੰਗਾ, ਸੰਘੇੜਾ, ਭੈਣੀ, ਮਦਾਰਪੁਰ, ਕੰਬੋ ਕਲਾਂ ਦਾ ਮੌਕਾ ਦੇਖਿਆ। ਇਸ ਮੌਕੇ ਧਰਮਕੋਟ ਦੇ ਐੱਸਡੀਐੱਮ ਜਸਪਾਲ ਸਿੰਘ ਬਰਾੜ, ਤਹਿਸੀਲਦਾਰ ਰੇਸ਼ਮ ਸਿੰਘ ਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਵੀ ਨਾਲ ਸਨ।

Advertisement

Advertisement
Advertisement