For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਨੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

09:09 AM Mar 11, 2024 IST
ਵਿਧਾਇਕ ਨੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਮਗਰੋਂ ਗੱਲਬਾਤ ਕਰਦੇ ਹੋਏ ਵਿਧਾਇਕ ਦੂੜਾਰਾਮ।
Advertisement

ਪੱਤਰ ਪ੍ਰੇਰਕ
ਰਤੀਆ, 10 ਮਾਰਚ
ਫਤਿਹਾਬਾਦ ਦੇ ਵਿਧਾਇਕ ਦੂੜਾਰਾਮ ਨੇ ਅੱਜ ਭੂਨਾ ’ਚ 44 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਸਰਕਾਰ ਵਿਕਾਸ ਕਾਰਜਾਂ ਨੂੰ ਸਮੇਂ ’ਤੇ ਸਿਰੇ ਚਾੜ੍ਹਨ ਲਈ ਵਚਨਬੱਧ ਹੈ। ਜਾਣਕਾਰੀ ਅਨੁਸਾਰ ਵਿਧਾਇਕ ਨੇ 3.82 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ, 10.47 ਕਰੋੜ ਰੁਪਏ ਨਾਲ ਪੀਣ ਵਾਲੇ ਪਾਣੀ ਦੀ ਪਾਈਪਲਾਈਨ, 31 ਕਰੋੜ ਰੁਪਏ ਨਾਲ 17 ਕਿਲੋਮੀਟਰ ਲੰਬੀ ਫਲੱਡ ਪਾਈਪਲਾਈਨ, 13 ਲੱਖ ਰੁਪਏ ਨਾਲ ਸਬਜ਼ੀ ਮੰਡੀ ਵਿੱਚ ਜਨਤਕ ਪਖਾਨੇ ਅਤੇ 10 ਲੱਖ ਰੁਪਏ ਨਾਲ ਵਾਲਮੀਕਿ ਸਵਰਗ ਆਸ਼ਰਮ ਵਿੱਚ ਹਾਲ ਹੀ ਦਾ ਕੰਮ ਸ਼ੁਰੂ ਕਰਵਾਇਆ। ਵਿਧਾਇਕ ਦੂੜਾਰਾਮ ਨੇ ਕਿਹਾ ਕਿ ਦੇਸ਼ ਅਤੇ ਸੂਬਾ ਤੇਜ਼ੀ ਨਾਲ ਵਿਕਾਸ ਦੀ ਰਾਹ ’ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ‘ਸਬਕਾ ਸਾਥ, ਸਬਕਾ ਵਿਕਾਸ’ ਨੂੰ ਲਾਗੂ ਕਰਕੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਹੈ। ਮੌਜੂਦਾ ਸਰਕਾਰ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਹਰਿਆਣਾ ਦੇ ਹਰ ਖੇਤਰ ਦਾ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਵਿਕਾਸ ਹੋਇਆ ਹੈ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਮੁੱਖ ਟੀਚਾ ਫਤਿਹਾਬਾਦ ਵਿਧਾਨ ਸਭਾ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਯੋਜਨਾਵਾਂ ਨੂੰ ਲਾਗੂ ਕਰਨਾ ਹੈ। ਸਮੁੱਚੇ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਸਕੀਮਾਂ ਤੇਜ਼ੀ ਨਾਲ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰ ਹਰ ਖੇਤਰ ਵਿੱਚ ਕੰਮ ਕਰ ਰਹੀ ਹੈ। ਇਸ ਮੌਕੇ ਚੇਅਰਮੈਨ ਨੁਮਾਇੰਦੇ ਪੰਕਜ ਪਸਰੀਜਾ, ਕਿਸ਼ੋਰ ਮੋਂਗੀਆ, ਸੁਰੇਸ਼ ਕੁਮਾਰ, ਕੌਂਸਲਰ ਪ੍ਰਤੀਨਿਧੀ ਬਜਰੰਗ ਸ਼ਰਮਾ, ਕੌਂਸਲਰ ਸੁਸ਼ੀਲ ਸੋਨੀ ਤੇ ਕੌਂਸਲਰ ਨੁਮਾਇੰਦੇ ਰਾਜ ਕੁਮਾਰ ਦਹੀਆ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×