ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨੇ ਕੂੜਾ ਪ੍ਰਬੰਧਨ ਲਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

10:06 AM Aug 14, 2024 IST
ਫਰਵਾਲੀ ਵਿੱਚ ਪਲਾਂਟ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਡਾ. ਜਮੀਲ-ਉਰ-ਰਹਿਮਾਨ।

ਮੁਕੰਦ ਸਿੰਘ ਚੀਮਾ
ਸੰਦੌੜ, 13 ਅਗਸਤ
ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿਚ ਆਏ ਰੋਜ਼ਾਨਾ ਨਵੇਂ ਪ੍ਰਾਜੈਕਟ ਲਿਆ ਰਹੀ ਹੈ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਪਿੰਡਾਂ ਵਿਚ ਕੂੜੇ ਦੀ ਰਹਿੰਦ ਖ਼ੂਹਦ ਲਈ ਪ੍ਰਾਜੈਕਟ ਲਗਾਏ ਗਏ ਹੋਣ। ਉਹ ਅੱਜ ਪਿੰਡ ਫਰਵਾਲੀ ਵਿੱਚ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਨੀਂਹ ਰੱਖਣ ਮੌਕੇ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਗਿੱਲੇ ਅਤੇ ਸੁੱਕੇ ਕੂੜੇ ਲਈ ਬਣਾਇਆ ਗਿਆ ਹੈ ਅਤੇ ਇਸਤੇ ਕਰੀਬ ਸਵਾ ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਖੁੱਲ੍ਹੇ ਵਿਚ ਕੂੜਾ ਸੁੱਟਣਾ ਬਹੁਤ ਸਾਰੀਆਂ ਬਿਮਾਰੀਆਂ ਦਾ ਕਾਰਨ ਬਣਦਾ ਹੈ ਅਤੇ ਗੰਦਗੀ ਖੁੱਲ੍ਹੇ ਵਿਚ ਰਹਿਣ ਨਾਲ ਜਿੱਥੇ ਸਾਡਾ ਆਲਾ ਦੁਆਲਾ ਬੁਰਾ ਲੱਗਦਾ ਹੈ ਉੱਥੇ ਹੀ ਬਿਮਾਰੀਆਂ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਰਾਹੀਂ ਕੂੜਾ ਇਕੱਠਾ ਕਰ ਕੇ ਉਸ ਨੂੰ ਖਾਦ ਦੇ ਰੂਪ ਵਿਚ ਬਦਲਿਆ ਜਾਵੇਗਾ ਤੇ ਇਹ ਖਾਦ ਫਸਲਾਂ ਤੇ ਪੌਦਿਆਂ ਦੇ ਕੰਮ ਆਵੇਗੀ।
ਇਸ ਮੌਕੇ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਸੀਨੀਅਰ ਆਗੂ ਜੱਸੂ ਫਰਵਾਲੀ, ਸਰਪੰਚ ਗੁਰਮੁੱਖ ਸਿੰਘ ਫਰਵਾਲੀ, ਸਾਬਕਾ ਸਰਪੰਚ ਗੁਰਮੁੱਖ ਸਿੰਘ ਖਾਨਪੁਰ, ਸੰਤੋਖ ਸਿੰਘ ਦਸੌਧਾ ਸਿੰਘ ਵਾਲਾ, ਜਗਤਾਰ ਸਿੰਘ ਜੱਸਲ, ਰਣਜੀਤ ਸਿੰਘ ਮਨੀਮ, ਅਵਤਾਰ ਸਿੰਘ, ਮਨਜੀਤ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ।

Advertisement

Advertisement
Advertisement