ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨੇ ਸੜਕ ਦਾ ਨੀਂਹ ਪੱਥਰ ਰੱਖਿਆ

08:08 AM Jul 13, 2024 IST
ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। -ਫੋਟੋ: ਰੂਬਲ

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 12 ਜੁਲਾਈ
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੌਂਸਲ ਦੇ ਅਧੀਨ ਆਉਂਦੇ ਪਿੰਡ ਧਨੌਨੀ ਅਤੇ ਡੇਰਾ ਜਗਾਧਰੀ ਨੂੰ ਜੋੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਈਓ ਜਗਜੀਤ ਸਿੰਘ ਜੱਜ ਅਤੇ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ ਸਣੇ ‘ਆਪ’ ਵਾਲੰਟੀਅਰ ਤੇ ਪਿੰਡ ਵਾਸੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ’ਤੇ 22.50 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਸੜਕਾਂ ਬਣਨ ਨਾਲ ਦੋਵੇਂ ਪਿੰਡਾਂ ਸਣੇ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦਾ ਪਿਛਲੇ ਕਈ ਸਾਲਾ ਤੋਂ ਮਾੜਾ ਹਾਲ ਹੋਣ ਕਰਕੇ ਪਿੰਡ ਧਨੌਨੀ ਅਤੇ ਡੇਰਾ ਜਗਾਧਰੀ ਦੇ ਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਰਿਹਾ ਸੀ। ਰੰਧਾਵਾ ਨੇ ਆਖਿਆ ਕਿ ਹਲਕੇ ਦੀ ਬਿਹਤਰੀ ਲਈ ਉਪਰਾਲੇ ਕੀਤੇ ਜਾ ਰਹੇ ਹਨ। ਮਾਨ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇੱਕ ਨਾਗਰਿਕ ਤੱਕ ਪਹੁੰਚਾਉਣ ਲਈ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਆਪਣੀ ਵਚਨਬੱਧਤਾ ਦੁਹਰਾਈ।

Advertisement

Advertisement
Advertisement