ਵਿਧਾਇਕ ਲਾਲਪੁਰਾ ਵੱਲੋਂ ਪਿੰਡਾਂ ਦਾ ਦੌਰਾ
ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 3 ਫਰਵਰੀ
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਹੋਰ ਮੁਸ਼ਕਿਲਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਵਿਧਾਇਕ ਨੇ ਆਖਿਆ ਕਿ ਆਉਣ ਵਾਲੇ ਦੋ ਸਾਲਾਂ ਵਿੱਚ ਪਿੰਡਾਂ-ਕਸਬਿਆ ਵਿੱਚ ਵਿਕਾਸ ਕਾਰਜ ਕਰਵਾਏ ਜਾਣਗੇ। ਹਲਕੇ ਨਾਲ ਜੁੜੇ ਕਿਸੇ ਵੀ ਪਿੰਡ ਦਾ ਕੋਈ ਵੀ ਸਾਂਝਾ ਕੰਮ ਰੋਕਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵੀ ਆਮ ਆਦਮੀ ਪਾਰਟੀ ਨੇ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਹੈ। ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਚਲਾਉਣ ਵਾਸਤੇ ਸਰਪੰਚ ਸਾਹਿਬਾਨਾਂ ਦੇ ਨਾਲ-ਨਾਲ ਵੱਖਰੀ ਵਿਕਾਸ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਬੁੱਘਾ ’ਚ ਸਰਕਾਰੀ ਸਕੂਲ ਵਿੱਚ ਬੱਚਿਆਂ ਨਾਲ ਬੈਠ ਕੇ ਮਿਡ-ਡੇਅ ਮੀਲ ਦਾ ਖਾਣਾ ਖਾਧਾ।
ਇਸ ਦੌਰੇ ਦੌਰਾਨ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਅੱਜ ਪਿੰਡ ਬੁੱਘਾ, ਭੈਣੀ ਮੱਟੁਆ, ਗੋਰਖਾ ਤੇ ਵਲੀਪੁਰ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਹਰਕੀਰਤ ਸਿੰਘ ਕਰਨ ਪੀਏ, ਰਾਜਿੰਦਰ ਸਿੰਘ ਪੰਨੂ ਰੂੜੇ ਆਸਲ, ਸਰਪੰਚ ਗੁਰਦਿਆਲ ਸਿੰਘ ਕੰਬੋ, ਮਾਸਟਰ ਮੰਗਤ ਸਿੰਘ ਲਾਲਪੁਰਾ, ਸਰਪੰਚ ਗੁਰਪ੍ਰਤਾਪ ਸਿੰਘ ਚੰਬਾ ਖੁਰਦ ਤੇ ਨਿਸ਼ਾਨ ਸਿੰਘ ਖਵਾਸਪੁਰ ਆਦਿ ਹਾਜ਼ਰ ਸਨ।