ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨੇ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਨੂੰ ਪਾਈਆਂ ਝਾੜਾਂ

06:45 AM Jul 05, 2024 IST
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਿਧਾਇਕ ਅਜੀਤਪਾਲ ਸਿੰਘ ਕੋਹਲੀ।

ਪੱਤਰ ਪ੍ਰੇਰਕ
ਪਟਿਆਲਾ, 4 ਜੁਲਾਈ
ਇੱਥੇ ਨਗਰ ਨਿਗਮ ਵਿੱਚ ਅੱਜ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੇ ਕੰਮਾਂ ਕਾਰਾਂ ਨੂੰ ਲੈ ਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਗਰ ਨਿਗਮ, ਪਾਵਰਕੌਮ ਅਤੇ ਐਲਐਂਡਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਿਧਾਇਕ ਨੇ ਕਈ ਅਧਿਕਾਰੀਆਂ ਨੂੰ ਝਾੜਾਂ ਪਾਈਆਂ। ਉਨ੍ਹਾਂ ਸਖ਼ਤ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਢਿੱਲ ਬਰਦਾਸ਼ਤ ਨਹੀਂ ਹੋਵੇਗੀ ਅਤੇ ਨਾਲ ਹੀ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ। ਵਿਧਾਇਕ ਨੇ ਕਿਹਾ ਕਿ ਜੇਕਰ ਕਿਸੇ ਦੀ ਸ਼ਿਕਾਇਤ ਆਈ ਤਾਂ ਸਬੰਧਿਤ ਵਿਭਾਗ ਦਾ ਮੁਖੀ ਜਾਂ ਇੰਚਾਰਜ ਜ਼ਿੰਮੇਵਾਰ ਹੋਵੇਗਾ, ਜਿਸ ਦੀ ਰਿਪੋਰਟ ਬਣਾ ਕੇ ਸਰਕਾਰ ਨੂੰ ਭੇਜੀ ਜਾਵੇਗੀ। ਵਿਧਾਇਕ ਕੋਹਲੀ ਨੇ ਦੱਸਿਆ ਕਿ ਸ਼ਹਿਰ ਵਿੱਚ ਐਲਐਂਡਟੀ ਕੰਪਨੀ ਕੋਲ ਪਾਣੀ ਦੀਆਂ ਪਾਈਪ ਲਾਈਨਾਂ ਨਵੀਆਂ ਵਿਛਾਉਣ ਦਾ ਕੰਮ ਹੈ, ਜਿਸ ਦੀ ਢਿੱਲ ਨੂੰ ਦੇਖਦਿਆਂ 8 ਕਰੋੜ ਦਾ ਜੁਰਮਾਨਾ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੰਪਨੀ ਨੂੰ ਮੁੜ ਕਿਹਾ ਗਿਆ ਹੈ ਕਿ ਟੁੱਟੀਆਂ ਸੜਕਾਂ ਨੂੰ ਲੈ ਕੇ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ। ਇਸ ਕਰਕੇ ਸਾਰੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਵਾਲ ਵੀ ਮੌਜੂਦ ਸਨ।
ਸਾਰੇ ਵਿਭਾਗਾਂ ਤੋਂ ਰਿਪੋਰਟ ਪ੍ਰਾਪਤ ਕਰਕੇ ਵਿਧਾਇਕ ਨੇ ਕਿਹਾ,‘ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਨਾਲ ਹੀ ਸਰਕਾਰ ਦਾ ਵਾਅਦਾ ਵੀ ਹੈ ਕਿ ਕਿਸੇ ਦੇ ਕੰਮ ਨੂੰ ਲਟਕਾਇਆ ਨਹੀਂ ਜਾਵੇਗਾ।’ ਇਸ ਦੇ ਨਾਲ ਹੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਾਰੇ ਵਿਭਾਗਾਂ ਤੋਂ ਵਿਸਥਾਰਤ ਰਿਪੋਰਟ ਪ੍ਰਾਪਤ ਕੀਤੀ। ਇਸ ਮੌਕੇ ਹਰਕਿਰਨਪਾਲ ਸਿੰਘ ਨਿਗਰਾਨ ਇੰਜਨੀਅਰ, ਗੁਰਪ੍ਰੀਤ ਸਿੰਘ ਵਾਲੀਆ ਨਿਗਰਾਨ ਇੰਜਨੀਅਰ, ਰਾਜਪਾਲ ਸਿੰਘ ਐਕਸੀਅਨ, ਸੁਨੀਲ ਸ਼ਰਮਾ ਐਕਸੀਅਨ, ਜਤਿੰਦਰਪਾਲ ਸਿੰਘ ਐਕਸੀਅਨ, ਨੀਰਜ ਭੱਟੀ ਐਮਟੀਪੀ, ਜਤਿੰਦਰਪਾਲ ਗਰਗ ਐਕਸੀਅਨ ਪਾਵਰਕੌਮ, ਵਿਕਾਸ ਧਵਨ ਐਕਸੀਅਨ (ਸੜਕਾਂ) ਅਤੇ ਸੁਨੀਲ ਮਹਿਤਾ ਮੌਜੂਦ ਸਨ।

Advertisement

Advertisement
Advertisement