ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕਾ ਮਾਣੂੰਕੇ ਨੇ ਬੂਟੇ ਲਾ ਕੇ ਵਣ ਮਹਾਉਤਸਵ ਦੀ ਸ਼ੁਰੂਆਤ ਕੀਤੀ

08:18 AM Jul 19, 2024 IST
ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਜਗਰਾਉਂ ’ਚ ਬੂਟੇ ਲਾਉਂਦੇ ਹੋਏ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 18 ਜੁਲਾਈ
ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਬੂਟੇ ਲਾ ਕੇ ਵਣ ਮਹਾਉਤਸਵ ਦੀ ਸ਼ੁਰੂਆਤ ਕੀਤੀ। ਉਨ੍ਹਾਂ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨਾਲ ਸੂਆ ਰੋਡ ਉੱਪਰ ਅੰਬ ਅਤੇ ਜਾਮਣ ਦੇ ਬੂਟੇ ਲਾਏ। ਇਸ ਮੌਕੇ ਉਨ੍ਹਾਂ ਬੂਟਿਆਂ ਦੀ ਸੰਭਾਲ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ। ਵਿਧਾਇਕਾ ਮਾਣੂੰਕੇ ਨੇ ਦੱਸਿਆ ਕਿ ਵਣ ਵਿਭਾਗ ਰਾਹੀਂ ਅੱਜ ਵਣ ਮਹਾਉਤਸਵ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਸ਼ਹਿਰ ਤੇ ਇਲਾਕੇ ਦੇ ਬਾਕੀ ਹਿੱਸਿਆਂ ’ਚ ਫ਼ਲਦਾਰ ਅਤੇ ਛਾਂਦਾਰ ਬੂਟੇ ਲਾਏ ਜਾਣਗੇ।
ਵਿਧਾਇਕਾ ਮਾਣੂੰਕੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਇੱਕ ਮਨੁੱਖ ਵੱਧ ਤੋਂ ਵੱਧ ਬੂਟੇ ਲਾਵੇ ਅਤੇ ਉਨ੍ਹਾਂ ਨੂੰ ਪਾਣੀ ਦੇਣ ਸਮੇਤ ਸੰਭਾਲ ਲਈ ਵੀ ਹੰਭਲਾ ਮਾਰੇ। ਸ਼ਹਿਰ ਦੇ ਸਕੂਲਾਂ, ਕਾਲਜਾਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅੱਗੇ ਲੱਗ ਕੇ ਅਜਿਹੇ ਉਪਰਾਲੇ ਕਰਨੇ ਪੈਣਗੇ। ਇਸ ਮੌਕੇ ਡਾ. ਮਨਦੀਪ ਸਿੰਘ ਸਰਾਂ, ਪੂਨਮ ਦੇਵੀ, ਸਵਰਨ ਸਿੰਘ, ਨੀਰਜ ਕੁਮਾਰ, ਹਰਦਿਆਲ ਸਿੰਘ, ਜੱਗਾ ਸਿੰਘ ਤੇ ਮਲਕੀਤ ਸਿੰਘ ਹਾਜ਼ਰ ਸਨ।

Advertisement

Advertisement
Advertisement