ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

08:34 AM Jul 06, 2024 IST
ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕਾ ਰਾਜਿੰਦਰਪਾਲ ਕੌਰ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 5 ਜੁਲਾਈ
ਮੌਨਸੂਨ ਸੀਜ਼ਨ ਦੌਰਾਨ ਨੀਵੇਂ ਇਲਾਕਿਆਂ ਵਿੱਚ ਬਰਸਾਤੀ ਪਾਣੀ ਭਰਨ ਤੋਂ ਬਚਾਅ ਲਈ ਅਗਾਊਂ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਨੇ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਿਧਾਇਕਾ ਦੀ ਪ੍ਰਧਾਨਗੀ ’ਚ ਹੋਈ ਇਸ ਮੀਟਿੰਗ ’ਚ ਨਗਰ ਨਿਗਮ ਜ਼ੋਨ-ਬੀ ਦਫ਼ਤਰ ਵਿੱਚ ਮੀਟਿੰਗ ਦੌਰਾਨ ਨਿਗਮ ਦੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਵਿਧਾਇਕਾ ਛੀਨਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸੜਕਾਂ ਕਿਨਾਰੇ ਬਣੇ ਨਾਲਿਆਂ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਵਿਧਾਇਕ ਛੀਨਾ ਅਤੇ ਜ਼ੋਨਲ ਕਮਿਸ਼ਨਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਸਥਾਨਾਂ ਵਿੱਚ ਕੂੜਾ ਨਾ ਸੁੱਟਣ ਕਿਉਂਕਿ ਕੂੜਾ ਸੀਵਰੇਜ ਸਿਸਟਮ ਨੂੰ ਬਲਾਕ ਕਰ ਦਿੰਦਾ ਹੈ ਜਿਸ ਨਾਲ ਸੜ੍ਹਕਾਂ ’ਤੇ ਪਾਣੀ ਭਰ ਜਾਂਦਾ ਹੈ।
ਵਿਧਾਇਕਾ ਛੀਨਾ ਨੇ ਅਧਿਕਾਰੀਆਂ ਨੂੰ ਮੱਛਰ ਤੋਂ ਪੈਦਾ ਹੋਣ ਵਾਲੀਆਂ ਡੇਂਗੂ, ਮਲੇਰੀਆ, ਚਿਕਨਗੁਨੀਆਂ ਆਦਿ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਾਰੇ ਵਾਰਡਾਂ ਵਿੱਚ ਮੱਛਰਾਂ ਦੇ ਖਾਤਮੇ ਲਈ ਸਪਰੇਅ ਅਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਨਿਯਮਤ ਤੌਰ ’ਤੇ ਸਫ਼ਾਈ, ਕੂੜਾ-ਕਰਕਟ, ਸੇਮ, ਗੰਦਗੀ ਆਦਿ ਦੀਆਂ ਸਮੱਸਿਆਵਾਂ ਦਾ ਨਿਬੇੜਾ ਕਰਨਾ ਯਕੀਨੀ ਬਣਾਉਣਗੇ।

Advertisement

Advertisement