ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

08:34 AM Nov 12, 2024 IST
ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਨਵੰਬਰ
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਹਲਕੇ ਦੇ ਵਸਨੀਕਾਂ ਨੂੰ ਸਾਫ ਪਾਣੀ ਦੀ ਸਪਲਾਈ, ਸੀਵਰੇਜ ਅਤੇ ਬਿਜਲੀ ਸਬੰਧੀ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋ ਤੋਂ ਇਲਵਾ ਵੱਖ-ਵੱਖ ਬਰਾਂਚਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਆਮ ਲੋਕਾਂ ਦੀ ਬਿਜਲੀ ਅਤੇ ਪਾਣੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਕੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਦੱਖਣੀ ਦੇ ਵਸਨੀਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਜਿੱਥੇ ਕਿਤੇ ਵੀ ਪਾਣੀ, ਸੀਵਰੇਜ ਅਤੇ ਬਿਜਲੀ ਦੀ ਸਮੱਸਿਆ ਹੈ, ਉਸ ਨੂੰ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ‘ਆਪ’ ਪਾਰਟੀ ਦੇ ਹਲਕਾ ਇੰਚਾਰਜ, ਵਾਰਡ ਪ੍ਰਧਾਨ ਤੇ ਹੋਰ ਸਾਥੀ ਮੌਜੂਦ ਸਨ।

Advertisement

Advertisement