For the best experience, open
https://m.punjabitribuneonline.com
on your mobile browser.
Advertisement

ਵਿਧਾਇਕਾ ਮਿੱਤਲ ਵੱਲੋਂ ਕੈਬਨਿਟ ਮੰਤਰੀ ਭੁੱਲਰ ਨਾਲ ਮੁਲਾਕਾਤ

07:47 AM Jun 20, 2024 IST
ਵਿਧਾਇਕਾ ਮਿੱਤਲ ਵੱਲੋਂ ਕੈਬਨਿਟ ਮੰਤਰੀ ਭੁੱਲਰ ਨਾਲ ਮੁਲਾਕਾਤ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕਰਦੇ ਹੋਏ ਵਿਧਾਇਕ ਨੀਨਾ ਮਿੱਤਲ।
Advertisement

ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 19 ਜੂਨ
ਹਲਕਾ ਰਾਜਪੁਰਾ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਮੰਤਵ ਨਾਲ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਹਲਕੇ ਦੇ ਪਿੰਡਾਂ ਬਾਰੇ ਵਿਚਾਰ ਚਰਚਾ ਕੀਤੀ। ਵਿਧਾਇਕਾ ਮਿੱਤਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਜਪੁਰਾ ਦੇ ਪੇਂਡੂ ਖੇਤਰ ਦੇ ਵਿਕਾਸ ਕਾਰਜਾਂ ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ, ਪਾਰਕਾਂ, ਓਪਨ ਜਿਮ, ਡਿਸਪੈਂਸਰੀਆਂ, ਬੱਸ ਅੱਡੇ, ਸੜਕਾਂ, ਇੰਟਰਲੌਕਿੰਗ ਟਾਈਲਾਂ ਅਤੇ ਸਕੂਲਾਂ ਵਿਚ ਗਰਾਊਂਡਾਂ ਦੇ ਨਿਰਮਾਣ ਆਦਿ ਅਜਿਹੇ ਕਾਰਜ ਨੂੰ ਜਲਦੀ ਤੋਂ ਜਲਦੀ ਕਰਵਾਇਆ ਜਾਵੇ। ਇਸ ਤੋ ਇਲਾਵਾ ਹੋਰ ਵੀ ਦਿਹਾਤੀ ਖੇਤਰਾਂ ਦੇ ਵਿਕਾਸ ਕਾਰਜਾਂ ’ਤੇ ਜ਼ੋਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਲਵਿਸ਼ ਮਿੱਤਲ ਵੀ ਮੌਜੂਦ ਸਨ।

Advertisement

Advertisement
Advertisement
Author Image

Advertisement