ਰਾਜਪੁਰਾ: ਵਿਧਾਇਕਾ ਨੀਨਾ ਮਿੱਤਲ ਨੇ ਬਲਾਕ ਪ੍ਰਧਾਨ ਜਗਦੀਪ ਸਿੰਘ ਅਲੂਣਾ ਦੀ ਅਗਵਾਈ ਹੇਠ ਰੱਖੇ ਇੱਕ ਸਮਾਗਮ ਦੌਰਾਨ ਗ੍ਰਾਮ ਪੰਚਾਇਤ ਅਲੂਣਾ ਨੂੰ ਵਿਕਾਸ ਕਾਰਜਾਂ ਲਈ ਦੋ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਪੂਰੀ ਇਮਾਨਦਾਰੀ ਨਾਲ ਸਰਕਾਰ ਵੱਲੋਂ ਪ੍ਰਾਪਤ ਗਰਾਂਟਾਂ ਦੀ ਵਰਤੋਂ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਨੂੰ ਹਰ ਪੱਖੋਂ ਉੱਤਮ ਬਣਾਇਆ ਜਾ ਸਕੇ। ਇਸ ਮੌਕੇ ਸਰਪੰਚ ਜਗਦੀਸ਼ ਸਿੰਘ, ਗੁਰਦੀਪ ਸਿੰਘ, ਅਮਰਿੰਦਰ ਸਿੰਘ ਮੀਰੀ ਸਮੇਤ ਹੋਰ ਪਿੰਡ ਵਾਸੀ ਮੌਜੂਦ ਸਨ।-ਨਿੱਜੀ ਪੱਤਰ ਪ੍ਰੇਰਕ