ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕਾ ਨੀਨਾ ਮਿੱਤਲ ਨੇ ਬਨੂੜ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

11:57 AM Oct 09, 2024 IST
ਸਰਹਿੰਦ ਅਨਾਜ ਮੰਡੀ ’ਚ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਡੀਸੀ ਡਾ. ਸੋਨਾ ਥਿੰਦ।

ਕਰਮਜੀਤ ਸਿੰਘ ਚਿੱਲਾ
ਬਨੂੜ, 8 ਅਕਤੂਬਰ
ਰਾਜਪੁਰਾ ਹਲਕੇ ਦੀ ਵਿਧਾਇਕਾ ਨੀਨਾ ਮਿੱਤਲ ਨੇ ਅੱਜ ਬਨੂੜ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੋਂ ਇਲਾਵਾ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਆਸ਼ੂ ਜੈਨ, ਜ਼ਿਲ੍ਹਾ ਪ੍ਰਧਾਨ ਪੁਨੀਤ ਜੈਨ, ਪਰਮਜੀਤ ਪਾਸੀ, ਕਰਨ ਪਾਸੀ ਆਦਿ ਹਾਜ਼ਰ ਸਨ। ਇਸ ਮੌਕੇ ਨੀਨਾ ਮਿੱਤਲ ਨੇ ਕਿਹਾ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ।
ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਦਿਨਾਂ ’ਚ ਝੋਨੇ ਦੀ ਨਿਰਵਿਘਨ ਖ਼ਰੀਦ ’ਚ ਪੈਦਾ ਹੋਈ ਖੜ੍ਹੋਤ ਨੂੰ ਸਾਰੀਆਂ ਸਬੰਧਤ ਧਿਰਾਂ ਨਾਲ ਮੀਟਿੰਗਾਂ ਕਰ ਕੇ ਦੂਰ ਕਰ ਲਿਆ ਗਿਆ ਅਤੇ ਭਵਿੱਖ ’ਚ ਝੋਨੇ ਦੀ ਖ਼ਰੀਦ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ।
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਨਾਜ ਮੰਡੀ ਸਰਹਿੰਦ ਸਣੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰ ਕੇ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ’ਚ ਆਏ ਝੋਨੇ ਦੀ ਨਾਲੋ-ਨਾਲ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ’ਚ ਲਿਆਉਣ।
ਕੁਰਾਲੀ (ਮਿਹਰ ਸਿੰਘ): ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੁਰਾਲੀ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਡੀਸੀ ਜੈਨ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਝੋਨੇ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਰੂਪ ਵਿੱਚ ਕਰਨ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਸ੍ਰੀਮਤੀ ਜੈਨ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ, ਕਮਿਸ਼ਨ ਏਜੰਟਾਂ ਅਤੇ ਮਜ਼ਦੂਰਾਂ ਨੂੰ ਅੱਗੇ ਤੋਂ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਏਜੰਸੀਆਂ ਵੱਲੋਂ ਫ਼ਸਲ ਦਾ ਇੱਕ-ਇੱਕ ਦਾਣਾ ਬਿਨਾਂ ਕਿਸੇ ਅੜਚਣ ਤੋਂ ਖਰੀਦਿਆ ਜਾਵੇਗਾ।

Advertisement

Advertisement