ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨਿੱਜਰ ਨੇ ਕੀਤੀ ਡਾਕਟਰਾਂ ਨਾਲ ਮੁਲਾਕਾਤ

08:45 AM Aug 19, 2024 IST
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਡਾਕਟਰਾਂ ਨਾਲ ਗੱਲ ਕਰਦੇ ਹੋਏ।

ਜਗਤਾਰ ਲਾਂਬਾ
ਅੰਮ੍ਰਿਤਸਰ, 18 ਅਗਸਤ
ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅੱਜ ਸ਼ਾਮ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਅਤੇ ਮੈਡੀਕਲ ਕਾਲਜ ਵਿੱਚ ਕੋਲਕਾਤਾ ਵਿਖੇ ਹੋਈ ਘਟਨਾ ਦੇ ਰੋਸ ਵਜੋਂ ਡਾਕਟਰਾਂ ਵਿੱਚ ਪੈਦਾ ਹੋਏ ਤਣਾਅ ਦੇ ਵਾਤਾਵਰਨ ਨੂੰ ਦੂਰ ਕਰਨ ਲਈ ਪਹੁੰਚੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਨੇ ਪ੍ਰਿੰਸੀਪਲ ਡਾ ਰਾਜੀਵ ਦੇਵਗਨ, ਰਜਿਸਟਰਾਰ , ਹਸਪਤਾਲ ਦੇ ਡਾਕਟਰਾਂ ਅਤੇ ਇੱਥੇ ਪੜ੍ਹ ਰਹੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਜਾਇਜ਼ਾ ਲਿਆ। ਡਾ. ਨਿੱਜਰ ਨੇ ਇਸ ਮੌਕੇ ਡਾਕਟਰਾਂ ਅਤੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਿਹਤ ਅਮਲੇ ਦੀ ਸੁਰੱਖਿਆ ਦੀ ਗਾਰੰਟੀ ਦਿੰਦੀ ਹੈ ਅਤੇ ਕੱਲ੍ਹ ਹੀ ਮੁੱਖ ਮੰਤਰੀ ਦੀਆਂ ਹਦਾਇਤਾਂ ਉੱਤੇ ਸਿਹਤ ਮੰਤਰੀ ਨੇ ਸਾਰੇ ਕਾਲਜਾਂ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਸੱਦ ਲਈ ਹੈ। ਉਨ੍ਹਾਂ ਕਿਹਾ ਕਿ ਸਥਾਨਥ ਪੱਧਰ ਉੱਤੇ ਜੋ ਵੀ ਸਮੱਸਿਆਵਾਂ ਹਨ ਉਹ ਪੁਲੀਸ ਨਾਲ ਬੈਠ ਕੇ ਹੱਲ ਕੀਤੀਆਂ ਜਾਣਗੀਆਂ ਅਤੇ ਜੋ ਰਾਜ ਪਧਰੀ ਮੁੱਦੇ ਹਨ, ਉਹ ਸਿਹਤ ਮੰਤਰੀ ਦੁਆਰਾ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਖੇਤਰ ਵਿੱਚ ਪ੍ਰਗਤੀ ਤਾਂ ਹੀ ਹੋ ਸਕਦੀ ਹੈ ਜੇਕਰ ਡਾਕਟਰ ਅਤੇ ਅਧਿਆਪਕ ਇੱਕ ਮਜ਼ਬੂਤ ਟੀਮ ਵਜੋਂ ਕੰਮ ਕਰਨ।

Advertisement

Advertisement
Advertisement