ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਪਾ ਵੱਲੋਂ ਵਿਧਾਇਕ ਪਾਂਡੇ ਵਿਰੋਧੀ ਧਿਰ ਦੇ ਆਗੂ ਨਿਯੁਕਤ

07:17 AM Jul 29, 2024 IST

ਲਖਨਊ, 28 ਜੁਲਾਈ
ਸਮਾਜਵਾਦੀ ਪਾਰਟੀ ਨੇ ਸੱਤ ਵਾਰ ਵਿਧਾਇਕ ਰਹੇ ਪਾਰਟੀ ਆਗੂ ਮਾਤਾ ਪ੍ਰਸਾਦ ਪਾਂਡੇ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਆਗੂ ਨਿਯੁਕਤ ਕੀਤਾ ਹੈ। ਪਾਂਡੇ (82) ਸਪਾ ਪ੍ਰਧਾਨ ਅਖਿਲੇਸ਼ ਯਾਦਵ ਦੀ ਥਾਂ ਲੈਣਗੇ, ਜਿਨ੍ਹਾਂ ਲੋਕ ਸਭਾ ਮੈਂਬਰ ਬਣਨ ਮਗਰੋਂ ਮੈਨੀਪੁਰੀ ਜ਼ਿਲ੍ਹੇ ਦੀ ਕਰਹਾਲ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪਾਰਟੀ ਦੇ ਇੱਕ ਆਗੂ ਨੇ ਦੱਸਿਆ ਕਿ ਅਖਿਲੇਸ਼ ਯਾਦਵ ਨੇ ਸਿਧਾਰਥ ਨਗਰ ਜ਼ਿਲ੍ਹੇ ’ਚੋਂ ਸਪਾ ਲਈ ਵਿਧਾਇਕ ਚੁਣ ਗਏ ਸ੍ਰੀ ਪਾਂਡੇ ਨੂੰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਆਗੂ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦੇ ਦਫ਼ਤਰ ਵਿੱਚ ਹੋਈ ਇੱਕ ਮੀਟਿੰਗ ਦੌਰਾਨ ਪਾਰਟੀ ਵਿਧਾਇਕਾਂ ਨੇ ਸ੍ਰੀ ਯਾਦਵ ਨੂੰ ਵਿਰੋਧੀ ਧਿਰ ਦਾ ਆਗੂ ਨਿਯੁਕਤ ਕਰਨ ਦਾ ਅਧਿਕਾਰ ਦੇ ਦਿੱਤਾ ਸੀ। ਸਪਾ ਨੇ ਵਿਧਾਨ ਸਭਾ ਵਿੱਚ ਕਮਾਲ ਅਖ਼ਤਰ ਨੂੰ ਮੁੱਖ ਵ੍ਹਿਪ ਤੇ ਰਾਕੇਸ਼ ਕੁਮਾਰ ਉਰਫ਼ ਆਰ ਕੇ ਵਰਮਾ ਨੂੰ ਉਪ ਵ੍ਹਿਪ ਨਿਯੁਕਤ ਕੀਤਾ ਹੈ। -ਪੀਟੀਆਈ

Advertisement

Advertisement