ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਪੱਪੀ ਵੱਲੋਂ ਨਿਕਾਸੀ ਨਾਲਿਆਂ ਦੇ ਪ੍ਰਾਜੈਕਟਾਂ ਦਾ ਜਾਇਜ਼ਾ

08:15 AM Jun 12, 2024 IST
ਪ੍ਰਾਜੈਕਟ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੇ ਹੋਰ। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 11 ਜੂਨ
ਲੁਧਿਆਣਾ ਕੇਂਦਰੀ ਦੇ ਨੀਵੇਂ ਇਲਾਕਿਆਂ ਵਿੱਚ ਮੀਂਹ ਦਾ ਪਾਣੀ ਭਰਨ ਤੋਂ ਰੋਕਣ ਲਈ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਸ਼ਿਵਾਜੀ ਨਗਰ ਅਤੇ ਧਰਮਪੁਰਾ ਦੇ ਨਿਕਾਸੀ ਨਾਲਿਆਂ ਦੇ ਪ੍ਰਾਜੈਕਟਾਂ ਦਾ ਨਿਰੀਖਣ ਕੀਤਾ। ਪਹਿਲਾਂ ਤੋਂ ਲੋੜੀਂਦੇ ਪ੍ਰਬੰਧ ਕਰਨ ਲਈ ਕੰਮ ਕਰਦੇ ਹੋਏ ਵਿਧਾਇਕ ਪਰਾਸ਼ਰ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਇਲਾਕਾ ਵਾਸੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਉਸਾਰੂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪਾਣੀ ਨਾ ਭਰੇ। ਵਿਧਾਇਕ ਪਰਾਸ਼ਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸ਼ਿਵਾਜੀ ਨਗਰ ਦੀਆਂ ਗਲੀਆਂ ਵਿੱਚ ਪਾਣੀ ਨਾ ਖੜ੍ਹੇ ਅਤੇ ਜਿੱਥੇ ਲੋੜ ਹੋਵੇ ਉੱਥੇ ਸੜਕਾਂ ਦਾ ਪੱਧਰ ਵੀ ਉੱਚਾ ਕੀਤਾ ਜਾਵੇ। ਵਿਧਾਇਕ ਨੇ ਦੱਸਿਆ ਕਿ ਸ਼ਿਵਾਜੀ ਨਗਰ ਨਾਲੇ ਨੂੰ ਕਵਰ ਕਰਨ ਦਾ ਪ੍ਰਾਜੈਕਟ ਲਗਭਗ ਪੂਰਾ ਹੋ ਚੁੱਕਾ ਹੈ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਬਰਸਾਤ ਦੌਰਾਨ ਪਾਣੀ ਭਰਨ ਕਾਰਨ ਕੋਈ ਪ੍ਰੇਸ਼ਾਨੀ ਨਾ ਆਵੇ। ਧਰਮਪੁਰਾ ਨਾਲੇ ਦੀ ਸਫਾਈ ਦਾ ਕੰਮ ਵੀ ਚੱਲ ਰਿਹਾ ਹੈ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਫਲੱਡ ਗੇਟ ਲਗਾਉਣ ਦਾ ਪ੍ਰਾਜੈਕਟ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਵਿਧਾਇਕ ਪਰਾਸ਼ਰ ਅਤੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਬਰਸਾਤਾਂ ਦੌਰਾਨ ਪਾਣੀ ਭਰਨ ਤੋਂ ਰੋਕਣ ਲਈ ਅਗਾਊਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Advertisement

Advertisement