For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਪਠਾਣਮਾਜਰਾ ਵੱਲੋਂ ਪ੍ਰਾਇਮਰੀ ਸਕੂਲ ਦਾ ਦੌਰਾ

06:47 AM Feb 18, 2024 IST
ਵਿਧਾਇਕ ਪਠਾਣਮਾਜਰਾ ਵੱਲੋਂ ਪ੍ਰਾਇਮਰੀ ਸਕੂਲ ਦਾ ਦੌਰਾ
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਸਨਮਾਨ ਕਰਦੇ ਹੋਏ ਮਨਵਿੰਦਰ ਕੌਰ ਭੁੱਲਰ ਤੇ ਹੋਰ। -ਫੋਟੋ:ਨੌਗਾਵਾਂ।
Advertisement

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ, 17 ਫਰਵਰੀ
ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਪ੍ਰਾਇਮਰੀ ਸਕੂਲ ਕਪੂਰੀ ਬਲਾਕ ਦੇਵੀਗੜ੍ਹ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੇ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਮੌਜੂਦ ਰਹੇ। ਪਠਾਣਮਾਜਰਾ ਨੇ ਸਕੂਲ ਵਿੱਚ ਬੱਚਿਆਂ ਨੂੰ ਕਰਵਾਈ ਜਾ ਰਹੀ ਪੜ੍ਹਾਈ ਤੇ ਹੋਰ ਗਤੀਵਿਧੀਆਂ ਦਾ ਨਿਰੀਖਣ ਕੀਤਾ। ਇਸ ਦੌਰਾਨ ਵਿਧਾਇਕ ਨੇ ਬੱਚਿਆਂ ਦੇ ਨਾਲ ਜਮਾਤ ਵਿੱਚ ਬੈਠ ਕੇ ਗੱਲਬਾਤ ਵੀ ਕੀਤੀ ਗਈ। ਸਕੂਲ ਮੁਖੀ ਜਗਜੀਤ ਸਿੰਘ ਵਾਲੀਆ ਨੇ ਸਕੂਲ ਡਿਵੈਲਪਮੈਂਟ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ। ਸਕੂਲ ਅਧਿਆਪਕ ਹਰਪ੍ਰੀਤ ਸਿੰਘ ਉੱਪਲ ਨੇ ਪਠਾਣਮਾਜਰਾ ਨੂੰ ਦੱਸਿਆ ਗਿਆ ਕਿ ਸਕੂਲ ਅਧਿਆਪਕਾਂ ਨੂੰ ਚੰਗੀ ਕਾਰਗੁਜ਼ਾਰੀ ਲਈ ਸਮੇਂ ਸਮੇਂ ’ਤੇ ਵਿਭਾਗ ਤੇ ਹੋਰ ਸੰਸਥਾਵਾਂ ਵੱਲੋਂ ਸਨਮਾਨਿਤ ਵੀ ਕੀਤਾ ਜਾਂਦਾ ਰਿਹਾ ਹੈ। ਪਠਾਣਮਾਜਰਾ ਨੇ ਸਕੂਲ ਨੂੰ ਹਰ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਗੁਰਪ੍ਰੀਤ ਸਿੰਘ ਗੁਰੀ ਪੀ.ਏ., ਸਰਪੰਚ ਲਖਵੀਰ ਸਿੰਘ, ਸਕੂਲ ਅਧਿਆਪਕ ਸਤਵਿੰਦਰ ਕੌਰ, ਕਰਮਜੀਤ ਕੌਰ, ਸਮਾਰਟ ਸਕੂਲ ਕੋਆਰਡੀਨੇਟਰ ਲਖਵਿੰਦਰ ਸਿੰਘ ਕੌਲੀ, ਅਵਤਾਰ ਸਿੰਘ, ਪਰਵਿੰਦਰ ਸਿੰਘ ਸਰਾਉਂ, ਅਮਰੀਕ ਸਿੰਘ ਖੇੜੀ ਰਾਜੂ ਵੀ ਮੌਜੂਦ ਰਹੇ।

Advertisement

Advertisement
Advertisement
Author Image

sanam grng

View all posts

Advertisement