ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਵੱਲੋਂ ਸਰਕਾਰੀ ਹਸਪਤਾਲ ਨੂੰ ਐਂਬੂਲੈਂਸ ਭੇਟ

06:33 AM Aug 03, 2024 IST
ਨਵੀਂ ਐਬੂਲੈਂਸ ਨੂੰ ਝੰਡੀ ਦਿਖਾਉਂਦੇ ਹੋਏ ਵਿਧਾਇਕ ਬਰਿੰਦਰ ਗੋਇਲ।

ਪੱਤਰ ਪ੍ਰੇਰਕ
ਲਹਿਰਾਗਾਗਾ, 2 ਅਗਸਤ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਇਆ ਜਾ ਰਿਹ ਹੈ, ਜਿਸ ਦੇ ਚੱਲਦੇ ਸੂਬੇ ਦੇ ਵੱਖ-ਵੱਖ ਹਸਪਤਾਲਾਂ ਨੂੰ 58 ਨਵੀਆਂ 108 ਐਂਬੂਲੈਂਸਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਸਰਕਾਰੀ ਹਸਪਤਾਲ ਲਹਿਰਾਗਾਗਾ ਨੂੰ ਨਵੀਂ 108 ਐਬੂਲੈਂਸ ਸੌਂਪਦੇ ਹੋਏ ਕੀਤਾ। ਵਿਧਾਇਕ ਗੋਇਲ ਦੇ ਹਸਪਤਾਲ ਪਹੁੰਚਣ ’ਤੇ ਐੱਸਐੱਮਓ ਡਾਕਟਰ ਸੰਜੇ ਬਾਂਸਲ ਅਤੇ ਸਟਾਫ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਉਪਰੰਤ ਵਿਧਾਇਕ ਗੋਇਲ ਨੇ ਐੱਸਐੱਮਓ ਕੋਲੋਂ ਹਸਪਤਾਲ ਦੀ ਮੌਜੂਦਾ ਸਥਿਤੀ ਸਟਾਫ ਅਤੇ ਹੋਰ ਪ੍ਰਬੰਧ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਲਹਿਰਾਂ ਹਲਕੇ ਵਿੱਚ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ ਅਤੇ ਅਧੂਰੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਓਐੱਸਡੀ ਰਕੇਸ਼ ਕੁਮਾਰ ਗੁਪਤਾ, ਕਪਲਾਸ਼ ਤਾਇਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ ਤੇ ਟਰੱਕ ਯੂਨੀਅਨ ਦੇ ਪ੍ਰਧਾਨ ਗੁਰੀ ਚਾਹਲ ਵੀ ਹਾਜ਼ਰ ਸਨ।

Advertisement

Advertisement
Advertisement