For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਰਹਿਮਾਨ ਵੱਲੋਂ ਸੰਦੌੜ ਸਰਕਲ ਦੇ ਪਿੰਡਾਂ ਦਾ ਦੌਰਾ

07:09 AM Apr 16, 2024 IST
ਵਿਧਾਇਕ ਰਹਿਮਾਨ ਵੱਲੋਂ ਸੰਦੌੜ ਸਰਕਲ ਦੇ ਪਿੰਡਾਂ ਦਾ ਦੌਰਾ
ਪਿੰਡ ਫਰਵਾਲੀ ਵਿੱਚ ਲੋਕਾਂ ਦੇ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਡਾ. ਜਮੀਲ-ਉਰ-ਰਹਿਮਾਨ। ਫੋਟੋ: ਚੀਮਾ
Advertisement

ਪੱਤਰ ਪ੍ਰੇਰਕ
ਸੰਦੌੜ, 15 ਅਪਰੈਲ
ਆਮ ਆਦਮੀ ਪਾਰਟੀ ਦੇ ਹਲਕਾ ਮਾਲੇਰਕੋਟਲਾ ਤੋਂ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਵੋਟਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਵਿੱਚੋਂ ਜ਼ਿਆਦਤਾਰ ਨੂੰ ਪੂਰਾ ਕਰ ਦਿੱਤਾ ਹੈ ਅਤੇ ਰਹਿੰਦੇ ਵਾਅਦਿਆਂ ਨੂੰ ਤਿੰਨ ਸਾਲਾਂ ਵਿੱਚ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ। ਡਾ. ਜਮੀਲ ਉਰ ਰਹਿਮਾਨ ਨੇ ਅੱਜ ਸੰਦੌੜ ਸਰਕਲ ਦੇ ਪਿੰਡਾਂ ਮਹੋਲੀ ਖੁਰਦ, ਮਹੋਲੀ ਕਲਾਂ, ਬਿਸਨਗੜ੍ਹ ਅਤੇ ਫਰਵਾਲੀ ਵਿੱਚ ਲੋਕ ਸੰਵਾਦ ਮੁਹਿੰਮ ਤਹਿਤ ਲੋਕਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਡਾ. ਜਮੀਲ-ਉਰ-ਰਹਿਮਾਨ ਨੇ ਲੋਕਾਂ ਤੋਂ ਉਨ੍ਹਾਂ ਦੀ ਸਮੱਸਿਆਵਾਂ ਸੁਣ ਕੇ ਉਨ੍ਹਾਂ ਨੂੰ ਜਲਦ ਹੱਲ ਕਰਨ ਦੀ ਗੱਲ ਆਖੀ। ਉਨ੍ਹਾਂ ਲੋਕ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਉਮੀਦਵਰ ਗੁਰਮੀਤ ਸਿੰਘ ਮੀਤ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦੋ ਸਾਲਾਂ ਵਿਚ ਕੀਤੇ ਕੰਮਾਂ ਦੇ ਅਧਾਰ ’ਤੇ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣ।

Advertisement

Advertisement
Author Image

Advertisement
Advertisement
×