ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਰਾਏ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

06:35 AM Jul 25, 2024 IST
ਵਿਧਾਇਕ ਲਖਬੀਰ ਸਿੰਘ ਰਾਏ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 24 ਜੁਲਾਈ
ਵਿਧਾਇਕ ਐਡ.ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਸੂਬੇ ਵਿੱਚ ਵਿਕਾਸ ਦੇ ਕੰਮ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਵਿਧਾਇਕ ਅਤੇ ਅਫ਼ਸਰ ਪਿੰਡ-ਪਿੰਡ ਮਹੱਲਾ ਪੱਧਰ ’ਤੇ ਜਾ ਕੇ ਉਨ੍ਹਾਂ ਨੂੰ ਹੱਲ ਕਰ ਰਹੇ ਹਨ। ਉਹ ਅੱਜ ਇੱਥੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫ਼ੀਸਦੀ ਲੋਕਾਂ ਦਾ ਬਿਜਲੀ ਦਾ ਬਿੱਲ ‘ਜ਼ੀਰੋ’ ਆ ਰਿਹਾ ਹੈ, ਮੁਹੱਲਾ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਜਦੋਂਕਿ ਇੰਤਕਾਲਾਂ ਲਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਹੋਰ ਪ੍ਰਾਪਤੀਆਂ ਬਾਰੇ ਵੀ ਦੱਸਿਆ।
ਇਸ ਮੌਕੇ ਪੀਏ ਬਹਾਦਰ ਖਾਨ, ਸੀਨੀਅਰ ‘ਆਪ’ ਆਗੂ ਗੁਰਸਤਿੰਦਰ ਸਿੰਘ ਜੱਲਾ, ਰੋਸਾ ਖੇੜੀ, ਰਾਜਦਵਿੰਦਰ ਸਿੰਘ ਖਰੇ, ਐਡਵੋਕੇਟ ਗੁਰਪ੍ਰੀਤ ਸਿੰਘ ਕੈੜੇ, ਐਡਵੋਕੇਟ ਗੁਰਮੀਤ ਸਿੰਘ ਬਾਜਵਾ, ਆੜ੍ਹਤੀ ਐਸੋਸੀਏਸ਼ਨ ਸਰਹਿੰਦ ਦੇ ਮੀਤ ਪ੍ਰਧਾਨ ਤਰਸੇਮ ਉੱਪਲ, ਆੜ੍ਹਤੀ ਐਸੋਸੀਏਸ਼ਨ ਮੂਲੇਪੁਰ ਦੇ ਪ੍ਰਧਾਨ ਰਜੇਸ਼ ਉੱਪਲ, ਬੰਟੀ ਸੈਣੀ ਅਤੇ ਨਾਹਰ ਸਿੰਘ ਆਦਮਪੁਰ ਆਦਿ ਹਾਜ਼ਰ ਸਨ।

Advertisement

Advertisement
Advertisement