ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਰਾਜਾ ਵੱਲੋਂ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ

11:06 AM Dec 21, 2023 IST
ਬੱਸ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ। -ਫੋਟੋ: ਗੁਰਾਇਆ

ਪੱਤਰ ਪ੍ਰੇਰਕ
ਟਾਂਡਾ, 20 ਦਸੰਬਰ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਆਨੰਦਪੁਰ ਸਾਹਿਬ ਅਤੇ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਸ਼ਿਮਲਾ ਪਹਾੜੀ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਇਸ ਮੌਕੇ ਕੇਸ਼ਵ ਸਿੰਘ ਸੈਣੀ, ਜਗਜੀਵਨ ਜੱਗੀ, ਡੀਐੱਸਪੀ ਕੁਲਵੰਤ ਸਿੰਘ ਤੇ ਐੱਸਐੱਮਓ ਡਾ.ਕਰਨ ਕੁਮਾਰ ਆਦਿ ਹਾਜ਼ਰ ਸਨ।

Advertisement

ਵਿਧਾਇਕਾ ਡਾ. ਰਵਜੋਤ ਨੇ ਬੱਸ ਨੂੰ ਝੰਡੀ ਦਿਖਾਈ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਨੇ ਮਾਤਾ ਨੈਣਾ ਦੇਵੀ, ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ।

Advertisement
Advertisement