ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਰਜਨੀਸ਼ ਦਹੀਆ ਨੇ ਸੁਲਹਾਣੀ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

09:09 AM Jun 30, 2024 IST
ਲੋਕਾਂ ਨਾਲ ਗੱਲਬਾਤ ਕਰਦੇ ਵਿਧਾਇਕ ਰਜਨੀਸ਼ ਦਹੀਆ ਤੇ ਐੱਸਡੀਐੱਮ ਡਾ. ਚਾਰੂਮਿੱਤਾ ਸ਼ੇਖਰ।- ਫੋਟੋ: ਭੁੱਲਰ

ਪੱਤਰ ਪ੍ਰੇਰਕ
ਤਲਵੰਡੀ ਭਾਈ, 29 ਜੂਨ
ਵਿਧਾਇਕ ਰਜਨੀਸ਼ ਦਹੀਆ ਨੇ ਪਿੰਡ ਸੁਲਹਾਣੀ ਸਬ ਤਹਿਸੀਲ ਤਲਵੰਡੀ ਭਾਈ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਮੌਕੇ ’ਤੇ ਕਈ ਦਰਖਾਸਤਾਂ ਦਾ ਨਿਪਟਾਰਾ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਐੱਸਡੀਐੱਮ ਫਿਰੋਜ਼ਪੁਰ ਡਾ. ਚਾਰੂਮਿੱਤਾ ਸ਼ੇਖਰ ਵਿਸ਼ੇਸ਼ ਤੌਰ ’ਤੇ ਹਾਜ਼ਰ| ਵਿਧਾਇਕ ਦਹੀਆ ਨੇ ਦੱਸਿਆ ਕਿ ਪਿੰਡ ਸੁਲਹਾਣੀ ਦੇ ਨਾਲ ਲੱਗਦੇ ਪਿੰਡ ਨਰੈਣਗੜ੍ਹ ਭੰਗਾਲੀ, ਮਾਛੀਵਾੜਾ, ਵਾੜਾ ਜਵਾਹਰ ਸਿੰਘ ਵਾਲਾ ਅਤੇ ਝੰਜੀਆਂ ਦੇ ਲੋਕਾਂ ਦੀਆਂ ਮੁਸ਼ਕਲਾਂ ਪਿੰਡ ਸੁਲਹਾਣੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸੁਣੀਆਂ ਗਈਆਂ ਅਤੇ 40 ਤੋਂ 45 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਕਈਆਂ ਦਾ ਨਿਪਟਾਰਾ ਮੌਕੇ ’ਤੇ ਕੀਤਾ ਗਿਆ ਅਤੇ ਬਾਕੀਆਂ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਲਗਭਗ 250-300 ਦੇ ਕਰੀਬ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਪਿੰਡ ਸੁਲਹਾਣੀ ਵਿੱਚ ਖੇਡ ਗਰਾਊਂਡ ਬਣਾਉਣ ਦੀ ਮੰਗ ਰੱਖੀ ਗਈ ਜਿਸ ਦੇ ਹੱਲ ਲਈ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ| ਇਸ ਮੌਕੇ ਅਨੂਪ ਸਿੰਘ ਨਾਇਬ ਤਹਿਸੀਲਾਦਾਰ ਤਲਵੰਡੀ ਭਾਈ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਸੀ.ਡੀ.ਪੀ.ਓ. ਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਹਾਜ਼ਰ ਸਨ।

Advertisement

Advertisement
Advertisement