For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਰਮਦਾਸ ਨੇ ਅਟਾਰੀ ਸਰਹੱਦ ’ਤੇ ਰੀਟਰੀਟ ਸੈਰੇਮਨੀ ਦੇਖੀ

07:06 AM Mar 14, 2024 IST
ਵਿਧਾਇਕ ਰਮਦਾਸ ਨੇ ਅਟਾਰੀ ਸਰਹੱਦ ’ਤੇ ਰੀਟਰੀਟ ਸੈਰੇਮਨੀ ਦੇਖੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਅਟਾਰੀ: ਹਲਕਾ ਵਿਧਾਇਕ ਅਟਾਰੀ ਜਸਵਿੰਦਰ ਸਿੰਘ ਰਮਦਾਸ ਨੇ ਸਾਥੀਆਂ ਸਮੇਤ ਅੱਜ ਅਟਾਰੀ-ਵਾਹਗਾ ਸਰਹੱਦ ’ਤੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ, ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਜ਼ ਜਵਾਨਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਦੇਖੀ। ਇਸ ਮੌਕੇ ਉਨ੍ਹਾਂ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਪ੍ਰਸ਼ੰਸਾ ਕੀਤੀ, ਸਟੇਡੀਅਮ, ਅਜਾਇਬਘਰ, ਬਾਰਡਰ ਪਿੱਲਰ ਨੰਬਰ 102 ਦੇਖਿਆ ਅਤੇ ਯਾਦਗਾਰੀ ਤਸਵੀਰਾਂ ਖਿਚਵਾਈਆਂ। ਇਸ ਮੌਕੇ ਪ੍ਰੋਟੋਕੋਲ ਅਫ਼ਸਰ ਦਿਹਾਤੀ ਪੁਲੀਸ ਅੰਮ੍ਰਿਤਸਰ ਅਰੁਣ ਮਾਹਲ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement
Advertisement
×