For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

07:52 AM Sep 09, 2024 IST
ਵਿਧਾਇਕ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਕੁਲਵੰਤ ਸਿੰਘ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 8 ਸਤੰਬਰ
ਵਿਧਾਇਕ ਕੁਲਵੰਤ ਸਿੰਘ ਨੇ ਸਨੇਟਾ ਕਲੋਨੀ ਵਿੱਚ 22 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ‘ਆਪ’ ਵਿਧਾਇਕ ਕੁਲਵੰਤ ਸਿੰਘ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਬਣੀ ਇਸ ਧਾਰਨਾ ਨੂੰ ਤੋੜਿਆ ਜਾ ਰਿਹਾ ਹੈ, ਕਿ ਸਿਆਸੀ ਆਗੂਆਂ ਵੱਲੋਂ ਲੋਕਾਂ ਦੀ ਕਚਹਿਰੀ ਵਿੱਚ ਵੱਡੇ-ਵੱਡੇ ਐਲਾਨ, ਦਾਅਵੇ ਤੇ ਵਾਅਦੇ ਤਾਂ ਕੀਤੇ ਜਾਂਦੇ ਹਨ ਪਰ ਉਨ੍ਹਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾਂਦਾ।
ਵਿਧਾਇਕ ਨੇ ਕਿਹਾ ਕਿ ਹੁਣ ਪਿੰਡਾਂ ਵਿੱਚ ਲੜਾਈ-ਝਗੜੇ ਖ਼ਤਮ ਹੋ ਰਹੇ ਹਨ। ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਪਹਿਲਾਂ ਦੇ ਮੁਕਾਬਲੇ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਨੇਟਾ ਕਲੋਨੀ ਦੀਆਂ ਗਲੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਬਾਕੀ ਰਹਿੰਦੀਆਂ ਸੜਕਾਂ ਦਾ ਐਸਟੀਮੇਟ ਤਿਆਰ ਕਰਕੇ ਜਲਦੀ ਕੰਮ ਸ਼ੁਰੂ ਕਰਵਾਇਆ ਜਾਵੇਗਾ। ਕਲੋਨੀ ਵਿੱਚ ਪਾਣੀ ਦੀ ਨਿਕਾਸੀ ਦਾ ਵੀ ਪੱਕਾ ਹੱਲ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਕੌਂਸਲਰ ਆਰਪੀ ਸ਼ਰਮਾ, ਡਾ. ਕੁਲਦੀਪ ਸਿੰਘ, ਅਮਨਦੀਪ ਸਿੰਘ ਸੋਨਾ, ਨਿਰਮੈਲ ਸਿੰਘ ਸਨੇਟਾ, ਰੂਪ ਚੰਦ ਸਨੇਟਾ, ਰਮੇਸ਼ਵਰ ਸਨੇਟਾ, ਬਬਲਾ ਸਨੇਟਾ, ਕਾਕਾ ਸਨੇਟਾ, ਜਗਤਾਰ ਸਿੰਘ, ਬਲਾਕ ਪ੍ਰਧਾਨ ਸਤਨਾਮ ਸਿੰਘ, ਸੰਜੀਵ ਕੁਮਾਰ ਸਨੇਟਾ, ਭਗਤ ਰਾਮ ਸਨੇਟਾ, ਬਲਜੀਤ ਸਿੰਘ ਹੈਪੀ, ਨਿਰਵੈਰ ਸਿੰਘ, ਅਵਤਾਰ ਸਿੰਘ ਮੌਲੀ, ਭੁਪਿੰਦਰ ਸਿੰਘ ਅਤੇ ਗੁਰਜੰਟ ਸਿੰਘ ਹਾਜ਼ਰ ਸਨ।

Advertisement

Advertisement
Advertisement
Author Image

Advertisement