ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਸਰਾਰੀ ਨੇ ਜ਼ਿਲ੍ਹਾ ਪੱਧਰੀ ਜੇਤੂ ਖਿਡਾਰੀ ਸਨਮਾਨੇ

10:08 AM Aug 24, 2024 IST
ਜੇਤੂ ਟੀਮਾਂ ਨੂੰ ਇਨਾਮ ਵੰਡਦੇ ਹੋਏ ਵਿਧਾਇਕ ਫੌਜਾ ਸਿੰਘ ਸਰਾਰੀ। -ਫੋਟੋ: ਥਿੰਦ

ਪੱਤਰ ਪ੍ਰੇਰਕ
ਮਮਦੋਟ, 23 ਅਗਸਤ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਖੇਡ ਮੁਕਾਬਲਿਆਂ ਦੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਕੜਮਾਂ ਵਿੱਚ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲੇ ਕਰਵਾਏ ਗਏ। ਲੜਕਿਆਂ ਦੇ ਇਹ ਮੁਕਾਬਲੇ ਤਿੰਨ ਗਰੁੱਪਾਂ ਅੰਡਰ 14, 17 ਅਤੇ 19 ਕਰਵਾਏ ਗਏ। ਅੰਡਰ-14 ਗਰੁੱਪ ਵਿੱਚ ਪਹਿਲਾ ਸਥਾਨ ਡੀਸੀ ਮਾਡਲ ਫਿਰੋਜ਼ਪੁਰ ਕੈਂਟ, ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੂਚਕਵਿੰਡ ਅਤੇ ਤੀਜਾ ਸਥਾਨ ਡੀਸੀ ਮਾਡਲ ਫਿਰੋਜ਼ਪੁਰ ਸ਼ਹਿਰ ਨੇ ਪ੍ਰਾਪਤ ਕੀਤਾ। ਅੰਡਰ 17 ਗਰੁੱਪ ਵਿੱਚ ਪਹਿਲਾ ਸਥਾਨ ਸਕੂਲ ਆਫ ਐਮੀਨੈਂਸ ਫ਼ਿਰੋਜ਼ਪੁਰ, ਦੂਜਾ ਸਥਾਨ ਡੀਸੀ ਮਾਡਲ ਫਿਰੋਜ਼ਪੁਰ ਸ਼ਹਿਰ ਤੇ ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੂਚਕਵਿੰਡ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-19 ਗਰੁੱਪ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੇ ਕੇ ਉਤਾੜ, ਦੂਜਾ ਸਥਾਨ ਸਕੂਲ ਆਫ ਐਮੀਨੈਂਸ ਗੁਰੂਹਰਸਹਾਏ ਅਤੇ ਤੀਜਾ ਸਥਾਨ ਡੀਸੀ ਮਾਡਲ ਫ਼ਿਰੋਜ਼ਪੁਰ ਕੈਂਟ ਨੇ ਪ੍ਰਾਪਤ ਕੀਤਾ। ਮੁਕਾਬਲਿਆਂ ਦੇ ਅੰਤ ਵਿੱਚ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਇਨਾਮ ਵੰਡੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਖੇਡਾਂ ਵਿੱਚ ਵਿਦਿਆਰਥੀਆਂ ਨੂੰ ਅੱਗੇ ਲਿਜਾਣ ਵਾਸਤੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ।

Advertisement

Advertisement