ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਸੌਂਦ ਨੇ ‘ਆਪ’ ਦੇ ਹੱਕ ਵਿੱਚ ਵੋਟਾਂ ਮੰਗੀਆਂ

08:05 AM May 17, 2024 IST
ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ।-ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 16 ਮਈ
ਇੱਥੋਂ ਦੇ ਵਾਰਡ ਨੰਬਰ 33 ਵਿੱਚ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਮ ਦੀ ਰਾਜਨੀਤੀ ਨੇ ਦੇਸ਼ ਨੂੰ ਦਹਾਕਿਆਂ ਪਿੱਛੇ ਧੱਕ ਦਿੱਤਾ ਹੈ। ਸਿਆਸੀ ਪਾਰਟੀਆਂ ਨੇ ਹੁਣ ਵਿਕਾਸ ਦੇ ਨਾਂ ’ਤੇ ਵੋਟਾਂ ਮੰਗਣੀਆਂ ਬੰਦ ਕਰ ਦਿੱਤੀਆਂ ਹਨ ਕਿਉਂਕਿ ਰਾਜਨੀਤਕ ਆਗੂ ਇਸ ਮੁੱਦੇ ’ਤੇ ਜਨਤਾ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਅਸਮਰੱਥ ਹਨ। ਵਿਧਾਇਕ ਸੌਂਦ ਨੇ ਕਿਹਾ ਕਿ ਜੇਕਰ ਦਹਾਕਿਆਂ ਤੋਂ ਸੱਤਾਧਾਰੀ ਪਾਰਟੀਆਂ ਨੇ ਦੇਸ਼ ਦੇ ਹਿੱਤ ਵਿੱਚ ਕੰਮ ਕੀਤਾ ਹੁੰਦਾ ਤਾਂ ਅੱਜ ਦੇਸ਼ ਵਿਸ਼ਵ ਵਿੱਚ ਪਹਿਲੀ ਕਤਾਰ ’ਚ ਹੁੰਦਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੋਣ ਵਾਅਦੇ ਪੂਰੇ ਕਰ ਕੇ ਲੋਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਲੋਕਾਂ ਨੂੰ ‘ਆਪ’ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਮਨੂੰ ਮਨੋਚਾ, ਗਣੇਸ਼ ਦੱਤ, ਅਮਰਦੀਪ ਸਿੰਘ ਪੁਰੇਵਾਲ, ਅਵਤਾਰ ਸਿੰਘ ਮਾਨ, ਐਡਵੋਕੇਟ ਸੁਨੀਲ ਮਨੋਚਾ, ਮਿੰਟੂ ਮਹਿਤਾ, ਐਡਵੋਕੇਟ ਮਨਰੀਤ ਸਿੰਘ ਨਾਗਰਾ ਤੇ ਸਤਵਿੰਦਰ ਸਿੰਘ ਹਾਜ਼ਰ ਸਨ।

Advertisement

Advertisement
Advertisement