ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਸੌਂਦ ਵੱਲੋਂ ਘੁੰਗਰਾਲੀ ਰਾਜਪੂਤਾਂ ’ਚ ਧਰਨਾਕਾਰੀਆਂ ਨਾਲ ਮੁਲਾਕਾਤ

08:20 AM May 18, 2024 IST
ਘੁੰਗਰਾਲੀ ਰਾਜਪੂਤਾਂ ’ਚ ਧਰਨਾਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਸੌਂਦ।7

ਨਿੱਜੀ ਪੱਤਰ ਪ੍ਰੇਰਕ
ਖੰਨਾ, 17 ਮਈ
ਇੱਥੋਂ ਨੇੜਲੇ ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ ਬਾਇਓਗੈਸ ਫੈਕਟਰੀ ਖਿਲਾਫ਼ 12 ਪਿੰਡਾਂ ਦੇ ਲੋਕਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪਤਾ ਲੱਗਣ ’ਤੇ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਪੁੱਜ ਕੇ ਧਰਨਾਕਾਰੀਆਂ ਨਾਲ ਗੱਲਬਾਤ ਉਪਰੰਤ ਫੈਕਟਰੀ ਮਾਲਕਾਂ ਨਾਲ ਵੀ ਗੱਲ ਕੀਤੀ ਗਈ। ਵਿਧਾਇਕ ਸ੍ਰੀ ਸੌਂਦ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆ ਕੇ ਜਲਦੀ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਇਸ ਸੰਘਰਸ਼ ਨੂੰ ਤੇਜ਼ ਕਰਦਿਆਂ ਸੰਘਰਸ਼ ਕਮੇਟੀ ਨੇ ਮਸਲਾ ਹੱਲ ਨਾ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਪ੍ਰਧਾਨ ਕਰਮਜੀਤ ਸਿੰਘ ਸਹੋਤਾ, ਹਰਮਨ ਸਿੰਘ, ਭਿੰਦਰ ਸਿੰਘ ਤੇ ਗੁਰੀ ਸਹੋਤਾ ਨੇ ਕਿਹਾ ਕਿ ਫੈਕਟਰੀ ਵਿੱਚੋਂ ਆਉਂਦੀ ਬਦਬੂ ਕਾਰਨ ਪਿੰਡ ਦੇ ਲੋਕਾਂ ਨੂੰ ਰਹਿਣਾ ਮੁਸ਼ਕਲ ਹੋ ਗਿਆ ਹੈ ਅਤੇ ਇਸ ਫੈਕਟਰੀ ਦੀ ਰਹਿੰਦ-ਖੂੰਹਦ ਖੇਤਾਂ ਵਿੱਚ ਮਿੱਟੀ ਦਾ ਵੀ ਨੁਕਸਾਨ ਕਰ ਰਹੀ ਹੈ। ਇਸ ਮੌਕੇ ਅਮਰਦੀਪ ਸਿੰਘ ਪੁਰੇਵਾਲ, ਜਗਤਾਰ ਸਿੰਘ ਤੇ ਮਹੇਸ਼ ਕੁਮਾਰ ਹਾਜ਼ਰ ਸਨ।

Advertisement

Advertisement
Advertisement