ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਸੇਖੋਂ ਵੱਲੋਂ ਜ਼ਮੀਨਦੋਜ਼ ਪਾਈਪ ਲਾਈਨ ਦਾ ਨੀਂਹ ਪੱਥਰ

09:16 AM Mar 10, 2024 IST
featuredImage featuredImage
ਜ਼ਮੀਨਦੋਜ਼ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਗੁਰਦਿੱਤ ਸਿੰਘ ਸੇਖੋਂ।

ਜਸਵੰਤ ਜੱਸ
ਫ਼ਰੀਦਕੋਟ, 9 ਮਾਰਚ
ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਭੋਲੂਵਾਲਾ ਵਿੱਚ ਜ਼ਮੀਨਦੋਜ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਗੁਰਦਿੱਤ ਸੇਖੋਂ ਨੇ ਦੱਸਿਆ ਕਿ ਇਹ ਪ੍ਰਾਜੈਕਟ 48.25 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਸਰਕਾਰ ਵੱਲੋਂ 3 ਕਰੋੜ ਰੁਪਏ ਦੀ ਲਾਗਤ ਨਾਲ ਜ਼ਮੀਨਦੋਜ ਪਾਈਪਾਂ ਪਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਪਾਈਪਾਂ ਦਾ ਨਾਲ ਲੱਗਦੇ ਦੋ ਪਿੰਡਾਂ ਦੀ ਜ਼ਮੀਨ ਨੂੰ ਵੀ ਕਾਫੀ ਫਾਈਦਾ ਮਿਲੇਗਾ। ਇਸ ਮੌਕੇ ਗੁਰਤੇਜ ਸਿੰਘ ਖੋਸਾ, ਰਾਜਵਿੰਦਰ ਕੌਰ ਐੱਸਡੀਓ, ਜਸਪ੍ਰੀਤ ਸਿੰਘ ਧਾਲੀਵਾਲ, ਜਗਜੀਵਨ ਸਿੰਘ ਜੇਈ ਤੇ ਹੋਰ ਹਾਜ਼ਰ ਸਨ।

Advertisement

ਅਮਨ-ਕਾਨੂੰਨੀ ਦੀ ਸਥਿਤੀ ਬਰਕਰਾਰ ਰੱਖਣ ਲਈ ਸ਼ਹਿਰ ਵਿੱਚ ਸੀਸੀਟੀਵੀ ਕੈਮਰੇ ਲਾਏ

ਗੁਰੂਹਰਸਹਾਏ (ਪੱਤਰ ਪੇਰਕ): ਹਲਕੇ ਦੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਅੱਜ ਗੁਰੂਹਰਸਹਾਏ ਸ਼ਹਿਰ ਵਿੱਚ ਲਗਾਏ ਜਾਣ ਵਾਲੇ ਸੀਸੀਟੀਵੀ ਕੈਮਰਿਆਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਪਲਾਨਿੰਗ ਬੋਰਡ ਦੇ ਚੇਅਰਮੈਨ ਚੰਦ ਸਿੰਘ ਗਿੱਲ, ਮਲਕੀਤ ਥਿੰਦ, ਐੱਸਡੀਐੱਮ ਗਗਨਦੀਪ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਆਤਮਜੀਤ ਸਿੰਘ ਡੇਵਿਡ ਤੇ ਹੋਰ ਹਾਜ਼ਰ ਸਨ। ਇਸ ਮੌਕੇ ਸਰਾਰੀ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤ ਬਰਕਰਾਰ ਰੱਖਣ ਲਈ ਹਰ ਸ਼ਹਿਰ ’ਚ ਸੀਸੀਟੀਵੀ ਕੈਮਰੇ ਲਾਏ ਜਾ ਰਹੇ ਹਨ। ਇਸੇ ਤਹਿਤ ਗੁਰੂਹਰਸਹਾਏ ਵਿੱਚ 26 ਥਾਵਾਂ ’ਤੇ 108 ਕੈਮਰੇ ਲਾਏ ਜਾਣਗੇ।

Advertisement
Advertisement