For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਸ਼ੈਰੀ ਕਲਸੀ ਨੇ ਪਾਰਕ ਦਾ ਨੀਂਹ ਪੱਥਰ ਰੱਖਿਆ

07:39 AM Feb 29, 2024 IST
ਵਿਧਾਇਕ ਸ਼ੈਰੀ ਕਲਸੀ ਨੇ ਪਾਰਕ ਦਾ ਨੀਂਹ ਪੱਥਰ ਰੱਖਿਆ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਪਾਰਕ ਦਾ ਨੀਂਹ ਪੱਥਰ ਰੱਖਦੇ ਹੋਏ।
Advertisement

ਦਲਬੀਰ ਸੱਖੋਵਾਲੀਆ
ਬਟਾਲਾ, 28 ਫਰਵਰੀ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਥਾਨਕ ਰਣਜੀਤ ਐਵੇਨਿਊ ’ਚ ਮਰਹੂਮ ਮਨੋਹਰ ਸਿੰਘ ਕਲਸੀ ਦੀ ਯਾਦ ਵਿੱਚ ਉਸਾਰੇ ਜਾਣ ਵਾਲੇ ਪਾਰਕ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਖੂਬਸੂਰਤ ਪਾਰਕ ਸਾਢੇ ਛੇ ਲੱਖ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਅਤੇ ਇਸ ਪਾਰਕ ਵਿੱਚ ਬੱਚਿਆਂ ਦੇ ਮਨੋਰੰਜਨ ਲਈ ਵੱਖ ਵੱਖ ਤਰ੍ਹਾਂ ਦੇ ਝੂਲੇ ਲਗਾਏ ਜਾਣਗੇ। ਵਿਧਾਇਕ ਨੇ ਇਸ ਪਾਰਕ ਦਾ ਨਾਮ ਉਨ੍ਹਾਂ ਦੇ ਪਿਤਾ ਦੇ ਨਾਂ ’ਤੇ ਰੱਖਣ ਲਈ ਰਣਜੀਤ ਐਵੇਨਿਊ ਦੇ ਬਾਸ਼ਿੰਦਿਆਂ ਦਾ ਸ਼ੁਕਰੀਆ ਅਦਾ ਕੀਤਾ।
ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਵਿਖੇ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸੜਕਾਂ ਚੌੜੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਸਰਪੰਚ ਹਰਜਿੰਦਰ ਸਿੰਘ ਕਿਲਾ ਟੇਕ ਸਿੰਘ, ਸਤਵੰਤ ਸਿੰਘ ਕਲਸੀ, ਬਲਬੀਰ ਸਿੰਘ ਜੀਈ, ਗਗਨ ਬਟਾਲਾ, ਨਿੱਕੂ ਹੰਸਪਾਲ ਅਤੇ ਮਾਣਿਕ ਮਹਿਤਾ ਆਦਿ ਮੌਜੂਦ ਸਨ।

Advertisement

Advertisement
Advertisement
Author Image

joginder kumar

View all posts

Advertisement